ਭਿਵਾਨੀ ਦੇ ਇਕ ਪਿੰਡ ’ਚ 300 ਸਾਲਾਂ ਬਾਅਦ ਘੋੜੀ ਚੜਿ੍ਹਆ ਦਲਿਤ ਸਮਾਜ ਦਾ ਲਾੜਾ
Published : Jun 22, 2021, 12:53 am IST
Updated : Jun 22, 2021, 12:53 am IST
SHARE ARTICLE
image
image

ਭਿਵਾਨੀ ਦੇ ਇਕ ਪਿੰਡ ’ਚ 300 ਸਾਲਾਂ ਬਾਅਦ ਘੋੜੀ ਚੜਿ੍ਹਆ ਦਲਿਤ ਸਮਾਜ ਦਾ ਲਾੜਾ

ਭਿਵਾਨੀ, 21 ਜੂਨ : ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ’ਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਆਖ਼ਰਕਾਰ ਖ਼ਤਮ ਕਰ ਦਿਤਾ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇਥੇ ਵਸੇ ਅਨੁਸੂਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ’ਤੇ ਸਵਾਰ ਕਰਵਾ ਕੇ ਵਿਦਾ ਕੀਤਾ। ਗੋਬਿੰਦਪੁਰਾ ਪੰਚਾਇਤ ਦੇ ਸਰਪੰਚ ਬੀਰ ਸਿੰਘ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਡਾ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਪੰਚਾਇਤ ’ਚ ਆਉਂਦਾ ਸੀ। ਇਸ ਨੂੰ ਹਾਲ ’ਚ ਹੀ ਵਖਰੀ ਪੰਚਾਇਤ ਦੀ ਮਾਨਤਾ ਮਿਲੀ ਹੈ।
  ਬੀਰ ਸਿੰਘ ਨੇ ਅੱਗੇ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇਥੇ ਚਲੀ ਆ ਰਹੀ ਰੂੜੀਵਾਦੀ ਅਤੇ ਭੇਦਭਾਵਪੂਰਨ ਰਿਵਾਇਤ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਪਿੰਡ ਵਿਚ ਰਹਿਣ ਵਾਲੇ ਦੋਹਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਅਪਣੀਆਂ-ਅਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਨੇ ਦਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਅਜਿਹੀ ਰਵਾਇਤ ਸ਼ੁਰੂ ਹੋਈ ਸੀ ਅਤੇ ਇਹ ਅਜੇ 
ਤਕ ਚਲੀ ਆ ਰਹੀ ਸੀ।
  ਬੀਰ ਸਿੰਘ ਨੇ ਦਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂਪ ਵਿਚ ਲਿਆ। ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪ੍ਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement