ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ 
Published : Jun 22, 2022, 9:18 am IST
Updated : Jun 22, 2022, 9:18 am IST
SHARE ARTICLE
Lawrence Bishnoi
Lawrence Bishnoi

ਮਾਨਸਾ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁੜ CIA ਸਟਾਫ਼ ਖਰੜ ਲਿਆਂਦਾ 

ਮੁਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27 ਜੂਨ ਤੱਕ ਪੁਲਿਸ ਰਿਮਾਂਡ ਵਿੱਚ ਰਹੇਗਾ। ਉਸ ਨੂੰ ਮੰਗਲਵਾਰ ਦੇਰ ਰਾਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

lawrence bishnoilawrence bishnoi

ਲਾਰੈਂਸ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਮਾਨਸਾ ਤੋਂ ਰਾਤ ਨੂੰ ਹੀ ਖਰੜ ਸਥਿਤ ਅਪਰਾਧ ਜਾਂਚ ਏਜੰਸੀ (ਸੀ.ਆਈ.ਏ.) ਸਟਾਫ਼ ਦੇ ਦਫ਼ਤਰ ਲਿਆਂਦਾ ਹੈ। ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕਈ ਗੈਂਗਸਟਰਾਂ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਮੂਸੇਵਾਲਾ ਕਤਲ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਵੀ ਪਤਾ ਲਗਾਉਣਾ ਹੋਵੇਗਾ।

lawrence bishnoilawrence bishnoi

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਾਰੈਂਸ ਨੂੰ ਲਿਆਂਦਾ ਹੈ। ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਉਸ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਨੇ 35 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ। ਜਿਸ 'ਚ ਕਤਲ 'ਚ ਲਾਰੈਂਸ ਦੀ ਭੂਮਿਕਾ ਬਾਰੇ ਦੱਸਿਆ ਸੀ। ਪੁਲਿਸ ਨੇ ਆਪਣੀ ਪੁੱਛਗਿੱਛ 'ਚ ਹੋਏ ਖੁਲਾਸੇ ਬਾਰੇ ਅਦਾਲਤ ਨੂੰ ਦੱਸਿਆ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਤੋਂ ਸਿਰਫ਼ 5 ਦਿਨ ਦਾ ਰਿਮਾਂਡ ਮਿਲਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement