ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਦਸਤਕ

By : KOMALJEET

Published : Jun 22, 2023, 5:35 pm IST
Updated : Jun 22, 2023, 5:35 pm IST
SHARE ARTICLE
drone recovered by BSF
drone recovered by BSF

ਤਲਾਸ਼ੀ ਮੁਹਿੰਮ ਦੌਰਾਨ ਡਰੋਨ ਤੇ ਕਰੀਬ 2 ਕਿਲੋ ਹੈਰੋਇਨ ਬਰਾਮਦ

BSF ਨੇ ਸਰਹੱਦੀ ਪਿੰਡ ਜੋਧਾਵਾਲਾ ਤੋਂ ਕੀਤੀ ਬਰਾਮਦਗੀ 

ਫ਼ਾਜ਼ਿਲਕਾ : ਭਾਰਤ-ਪਾਕਿ ਸਰਹੱਦ ਦੇ ਪਿੰਡ ਜੋਧਾਵਾਲਾ ਵਿਚ ਬੀ.ਐਸ.ਐਫ਼. ਨੇ ਇਕ ਡਰੋਨ ਬਰਾਮਦ ਕੀਤਾ ਹੈ। ਪਾਕਿਸਤਾਨ 'ਚ ਬੈਠੇ ਸਮੱਗਲਰਾਂ ਨੇ ਡਰੋਨ ਰਾਹੀਂ ਹੈਰੋਇਨ ਭੇਜੀ ਸੀ ਪਰ ਸਪਲਾਈ ਤੋਂ ਪਹਿਲਾਂ ਹੀ ਬੀ.ਐਸ.ਐਫ਼. ਨੇ ਹੈਰੋਇਨ ਦੀ ਖੇਪ ਫੜ ਲਈ। ਬੀ.ਐਸ.ਐਫ਼. ਦੇ ਜਵਾਨਾਂ ਨੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ:  ITBP ਅਧਿਕਾਰੀ ਦੇ ਪੁੱਤਰ ਨੇ ਕੈਂਪਸ ਅੰਦਰ ਕਾਂਸਟੇਬਲ ਦਾ ਗੋਲੀ ਮਾਰ ਕੇ ਕੀਤਾ ਕਤਲ 

ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ਼. ਦੀ ਟੀਮ ਨੂੰ ਪਿੰਡ ਜੋਧਾਵਾਲਾ ਵਿਖੇ ਇਕ ਡਰੋਨ ਦੀ ਹਲਚਲ ਬਾਰੇ ਸੂਚਨਾ ਮਿਲੀ ਸੀ, ਜਿਸ ’ਤੇ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਡਰੋਨ ਨਾਲ ਦੋ ਪੈਕੇਟ ਬੰਨ੍ਹੇ ਹੋਏ ਸਨ। ਇਨ੍ਹਾਂ ਪੈਕਟਾਂ ਵਿਚ ਹੈਰੋਇਨ ਸੀ। ਇਸ ਤੋਂ ਇਲਾਵਾ ਇਕ ਨੀਲੇ ਲਿਫ਼ਾਫ਼ੇ ਵਰਗੀ ਵਸਤੂ ਵੀ ਮਿਲੀ ਹੈ।

ਸੂਚਨਾ ਮਿਲਦੇ ਹੀ ਬੀ.ਐਸ.ਐਫ਼. ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਮੌਕੇ ’ਤੇ ਪੁੱਜੇ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਬੀ.ਐਸ.ਐਫ਼. 52 ਬਟਾਲੀਅਨ ਦੇ ਜਵਾਨਾਂ ਨੇ ਡੀ.ਜੀ.ਆਈ. ਮੈਟ੍ਰਿਕਸ 300 ਆਰ.ਟੀ.ਕੇ. ਡਰੋਨ ਬਰਾਮਦ ਕੀਤਾ। ਫਿਲਹਾਲ ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement