ਡਿੱਗਣ ਤੋਂ ਬਾਅਦ ਫਿਰ ਸੰਭਲਿਆ
Published : Jul 22, 2022, 12:53 am IST
Updated : Jul 22, 2022, 12:53 am IST
SHARE ARTICLE
image
image

ਡਿੱਗਣ ਤੋਂ ਬਾਅਦ ਫਿਰ ਸੰਭਲਿਆ

ਮੁੰਬਈ, 21 ਜੁਲਾਈ : ਜ਼ਿਆਦਾਤਰ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਅਤੇ ਦੋਵੇਂ ਬੈਂਚਮਾਰਕ ਸੂਚਕਾਂਕ ਹੇਠਲੇ ਪੱਧਰ ’ਤੇ ਖੁਲ੍ਹਣ ਵਿਚਕਾਰ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ ’ਚ ਕਾਰੋਬਾਰ ਦੀ ਸ਼ੁਰੂਆਤ ਸੁਸਤੀ ਨਾਲ ਹੋਈ। ਹਾਲਾਂਕਿ, ਕੁਝ ਸਮੇਂ ਬਾਅਦ ਬਾਜ਼ਾਰ ਵਿਚ ਸੁਧਾਰ ਹੋਇਆ।
 ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 126.78 ਅੰਕ ਦੀ ਗਿਰਾਵਟ ਨਾਲ 55,270.75 ’ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਪਾਸੇ ਐਨ.ਐਸ.ਈ ਦਾ ਮਿਆਰੀ ਸੂਚਕ ਅੰਕ ਨਿਫ਼ਟੀ 36.95 ਅੰਕ ਦੀ ਗਿਰਾਵਟ ਨਾਲ 16,483.90 ’ਤੇ ਕਾਰੋਬਾਰ ਕਰ ਰਿਹਾ ਸੀ।
ਹਾਲਾਂਕਿ ਬਾਅਦ ’ਚ ਬਾਜ਼ਾਰ ’ਚ ਸੁਧਾਰ ਹੋਇਆ ਅਤੇ ਸੈਂਸੈਕਸ 56.67 ਚੜ੍ਹ ਕੇ 55,454.20 ’ਤੇ ਪਹੁੰਚ ਗਿਆ, ਜਦਕਿ ਨਿਫ਼ਟੀ 22.50 ਅੰਕਾਂ ਦੇ ਵਾਧੇ ਨਾਲ 16,543.35 ’ਤੇ ਕਾਰੋਬਾਰ ਕਰ ਰਿਹਾ ਸੀ। ਅੱਜ ਦੇ ਟਾਪ ਗੇਨਰਜ਼ ਇੰਡਸਇੰਡ ਬੈਂਕ, ਆਈ.ਟੀ.ਸੀ., ਭਾਰਤੀ ਏਅਰਟੈੱਲ, ਐਕਸਿਸ ਬੈਂਕ , ਹਿੰਦੁਸਤਾਨ ਯੂਨੀਲੀਵਰ ਰਹੇ ਤੇ ਟਾਪ ਲੂਜ਼ਰਜ਼ ਵਿਪਰੋ, ਕੋਟਕ ਮਹਿੰਦਰਾ ਬੈਂਕ, ਰਿਲਾਇੰਸ ਇੰਡਸਟਰੀਜ਼, ਟੇਕ ਮਹਿੰਦਰਾ, ਇਫ਼ੋਸਿਸ ਅਤੇ ਏਸ਼ੀਅਨ ਪੇਂਟਸ  ਰਹੇ। ਹੋਰ ਏਸ਼ੀਆਈ ਬਾਜ਼ਾਰਾਂ ’ਚ ਟੋਕੀਉ, ਸ਼ੰਘਾਈ ਅਤੇ ਹਾਂਗਕਾਂਗ ’ਚ ਸੂਚਕਾਂਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਤੇਜ਼ੀ ਨਾਲ ਬੰਦ ਹੋਏ। ਪਿਛਲੇ ਸੈਸ਼ਨ ’ਚ ਬੁੱਧਵਾਰ ਨੂੰ ਬੀ.ਐਸ.ਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 629.91 ਅੰਕ ਜਾਂ 1.15 ਫ਼ੀ ਸਦੀ ਦੀ ਛਲਾਂਗ ਲਗਾ ਕੇ 55,397.53 ’ਤੇ ਬੰਦ ਹੋਇਆ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫ਼ਟੀ ਵੀ 180.30 ਅੰਕ ਭਾਵ 1.10 ਫ਼ੀ ਸਦੀ ਦੇ ਵਾਧੇ ਨਾਲ 16,520.85 ’ਤੇ ਬੰਦ ਹੋਇਆ।
ਇਸ ਦੌਰਾਨ ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.66 ਫ਼ੀ ਸਦੀ ਡਿੱਗ ਕੇ 106.22 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰਾਂ ’ਚ ਖ਼ਰੀਦਦਾਰੀ ਕੀਤੀ। ਉਪਲਬਧ ਅੰਕੜਿਆਂ ਅਨੁਸਾਰ ਵਿਦੇਸ਼ੀ ਨਿਵੇਸ਼ਕਾਂ ਨੇ ਬੁੱਧਵਾਰ ਨੂੰ 1,780.94 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖ਼ਰੀਦਦਾਰੀ ਕੀਤੀ। (ਏਜੰਸੀ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement