ਸ਼ੁਰੂਆਤੀ ਵਪਾਰ ਵਿਚ ਰੁਪਿਆ ਇਕ ਪੈਸੇ ਦੀ ਗਿਰਾਵਟ ਨਾਲ ਖੁਲ੍ਹਿਆ
Published : Jul 22, 2022, 12:52 am IST
Updated : Jul 22, 2022, 12:52 am IST
SHARE ARTICLE
image
image

ਸ਼ੁਰੂਆਤੀ ਵਪਾਰ ਵਿਚ ਰੁਪਿਆ ਇਕ ਪੈਸੇ ਦੀ ਗਿਰਾਵਟ ਨਾਲ ਖੁਲ੍ਹਿਆ

ਮੁੰਬਈ, 21 ਜੁਲਾਈ : ਤੇਲ ਦਰਾਮਦਕਾਰਾਂ ਵਲੋਂ ਅਮਰੀਕੀ ਡਾਲਰ ਦੀ ਮੰਗ ਵਧਣ ਅਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਇਕ ਪੈਸੇ ਦੀ ਗਿਰਾਵਟ ਨਾਲ 80.06 ਪ੍ਰਤੀ ਡਾਲਰ ਪ੍ਰਤੀ ਡਾਲਰ ’ਤੇ ਆ ਗਿਆ। ਫ਼ਾਰੇਕਸ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਸਥਾਨਕ ਮੁਦਰਾ ’ਤੇ ਦਬਾਅ ਪੈਂਦਾ ਹੈ। ਬ੍ਰੈਂਟ ਕਰੂਡ 106 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ।
ਇਹੀ ਕਾਰਨ ਹੈ ਕਿ ਘਰੇਲੂ ਕਰੰਸੀ ਦਾ ਪੱਧਰ 80 ਰੁਪਏ ਪ੍ਰਤੀ ਡਾਲਰ ਦੇ ਆਸ-ਪਾਸ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਚਾਲੂ ਖਾਤੇ ਦੇ ਘਾਟੇ ਅਤੇ ਵਪਾਰਕ ਘਾਟੇ ਨੂੰ ਵਧਾਉਣਾ ਵੀ ਨਿਵੇਸ਼ਕਾਂ ਦੀ ਭਾਵਨਾ ’ਤੇ ਭਾਰੂ ਹੈ। 
ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ 80.03 ’ਤੇ ਖੁਲ੍ਹਿਆ ਪਰ ਕੱੁਝ ਸਮੇਂ ਦੇ ਅੰਦਰ ਹੀ ਇਹ 80.06 ਰੁਪਏ ਪ੍ਰਤੀ ਡਾਲਰ ਦੇ ਰਿਕਾਰਡ ਹੇਠਲੇ ਪੱਧਰ ’ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਇਕ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਬੁੱਧਵਾਰ ਨੂੰ ਰੁਪਿਆ 13 ਪੈਸੇ ਦੀ ਗਿਰਾਵਟ ਨਾਲ 80.05 (ਅਸਥਾਈ) ਪ੍ਰਤੀ ਡਾਲਰ ’ਤੇ ਬੰਦ ਹੋਇਆ ਸੀ। 
ਇਸ ਦੌਰਾਨ ਛੇ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.19 ਫ਼ੀ ਸਦੀ ਡਿੱਗ ਕੇ 106.87 ’ਤੇ ਆ ਗਿਆ। 
ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ ਫ਼ਿਊਚਰਜ਼ 0.67 ਫ਼ੀ ਸਦੀ ਘੱਟ ਕੇ 106.20 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਨਿਵੇਸ਼ਕ ਬੁੱਧਵਾਰ ਨੂੰ ਵੀ ਸ਼ੁੱਧ ਖ਼ਰੀਦਦਾਰ ਬਣੇ ਰਹੇ। ਉਪਲਬਧ ਅੰਕੜਿਆਂ ਅਨੁਸਾਰ, ਫ਼ਿਲ ਨੇ 1,780.94 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖ਼ਰੀਦ ਕੀਤੀ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement