Amritsar News : ਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ 3.12 ਕਿੱਲੋ ਅਫੀਮ ਅਤੇ 21,300 ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Published : Jul 22, 2024, 8:55 pm IST
Updated : Jul 22, 2024, 8:55 pm IST
SHARE ARTICLE
 Amritsar police
Amritsar police

ਲੌਕਡਾਊਨ 'ਚ ਕੰਮਕਾਰ ਬੰਦ ਹੋਣ ਤੋਂ ਬਾਅਦ ਨੌਜਵਾਨ ਨੇ ਅਫੀਮ ਵੇਚਣ ਦਾ ਕੰਮ ਕੀਤਾ ਸੀ ਸ਼ੁਰੂ - ਪੁਲਿਸ ਕਮਿਸ਼ਨਰ

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਮੁਹਿਮ ਵਿੱਡੀ ਹੋਈ ਹੈ ਅਤੇ ਲਗਾਤਾਰ ਛਾਪੇਮਾਰੀ ਕਰਕੇ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ,ਜਦੋਂ ਉਹਨਾਂ ਨੇ ਇੱਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 3 ਕਿਲੋ 120 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਇਸ ਦੇ ਨਾਲ ਹੀ 21300 ਰੁਪਏ ਦੀ ਡਰੱਗ ਮਨੀ ਵੀ ਪੁਲਿਸ ਨੇ ਬਰਾਮਦ ਕੀਤੀ ਹੈ। 

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਅੱਗੇ ਬੋਲਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਦੀ ਪਛਾਣ ਹਤੇਸ਼ ਮਹਿਰਾ ਉਰਫ ਇਸ਼ੂ ਦੇ ਰੂਪ ਵਿੱਚ ਹੋਈ ਹੈ ਅਤੇ ਇਹ ਆਪਣੇ ਪਿਤਾ ਦੇ ਨਾਲ ਭੁਜੀਆਂ ਵੇਚਣ ਕੰਮ ਕਰਦਾ ਸੀ ਅਤੇ ਲਾਕਡਾਊਨ 'ਚ ਕੰਮਕਾਰ ਬੰਦ ਹੋਣ ਤੋਂ ਬਾਅਦ ਇਸ ਨੌਜਵਾਨ ਨੇ ਜਲਦੀ ਪੈਸਾ ਕਮਾਉਣ ਦਾ ਇਹ ਤਰੀਕਾ ਅਪਣਾਇਆ। 

ਲੋਕਡਾਊਨ ਤੋਂ ਬਾਅਦ ਅਫੀਮ ਵੇਚਣੀ ਸ਼ੁਰੂ ਕੀਤੀ ਅਤੇ ਹੁਣ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਫਿਲਹਾਲ ਪੁਲਿਸ ਨੇ ਕਿਹਾ ਕਿ ਇਸ ਨੌਜਵਾਨ ਦੇ ਉੱਪਰ ਪਹਿਲਾਂ ਕੋਈ ਅਪਰਾਧੀਕ ਮਾਮਲਾ ਦਰਜ ਨਹੀਂ ਹੈ। ਅਤੇ ਹੁਣ ਇਸ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਇਸ ਤੋਂ ਪੁੱਛਗਿੱਛ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement