Gurdaspur Encounter News: ਮੁਲਜ਼ਮ ਨੇ ਪੁਲਿਸ 'ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ 'ਚ ਮੁਲਜ਼ਮ ਜ਼ਖ਼ਮੀ
Published : Jul 22, 2025, 11:21 am IST
Updated : Jul 22, 2025, 11:21 am IST
SHARE ARTICLE
Gurdaspur Encounter News
Gurdaspur Encounter News

ਪੁਲਿਸ ਨੇ ਜ਼ਖ਼ਮੀ ਹਾਲਤ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

Gurdaspur Encounter News: ਬੀਤੇ ਦਿਨੀਂ ਗੁਰਦਾਸਪੁਰ ਵਿੱਚ ਘੜੀਆਂ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਸੀ।  ਇਸ ਸਬੰਧੀ ਅੱਜ ਯਾਨੀ ਮੰਗਲਵਾਰ ਨੂੰ ਪੁਲਿਸ ਅਤੇ ਉਪਰੋਕਤ ਅਪਰਾਧ ਕਰਨ ਵਾਲੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਘਟਨਾ ਗੁਰਦਾਸਪੁਰ ਦੇ ਬਾਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਕਾਰ ਵਾਪਰੀ। 

ਮੁਲਜ਼ਮ ਦੀ ਭਾਲ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਅੱਜ ਸਵੇਰੇ ਪੁਲਿਸ ਟੀਮ ਨੇ ਇੱਕ ਸ਼ੱਕੀ ਨੌਜਵਾਨ ਨੂੰ ਬਿਨਾਂ ਨੰਬਰ ਪਲੇਟ ਵਾਲੇ ਪਲਸਰ ਬਾਈਕ 'ਤੇ ਆਉਂਦਾ ਦੇਖਿਆ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਭੱਜ ਨਿਕਲਿਆ। ਇਸ ਮਗਰੋਂ ਪੁਲਿਸ ਨੇ ਉਸ ਦਾ ਪਿਛਾ ਕੀਤਾ। ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਜ਼ਖ਼ਮੀ ਹਾਲਤ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭਰਤੀ ਕਰਵਾਇਆ ਗਿਆ।

ਐਸ.ਐਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦਾ ਨਾਮ ਰਾਹੁਲ ਗਿੱਲ ਹੈ ਅਤੇ ਉਹ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਉਹ ਘੜੀਆਂ ਦੀ ਦੁਕਾਨ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ ਸੀ। ਅਤੇ ਅੱਜ ਵੀ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਸੀ, ਜਿਸ ਨੂੰ ਪੁਲਿਸ ਵਲੋਂ ਰੋਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement