Punjab Weather Update: ਪੰਜਾਬ 'ਚ ਅੱਜ ਵੀ ਪੈ ਰਿਹਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਗਰਜ ਰਹੇ ਬੱਦਲ
Published : Jul 22, 2025, 10:49 am IST
Updated : Jul 22, 2025, 10:50 am IST
SHARE ARTICLE
Punjab Weather Update
Punjab Weather Update

Punjab Weather Update: ਅੱਜ ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ ਤੇ ਪਠਾਨਕੋਟ ਲਈ ਅਲਰਟ ਜਾਰੀ

Punjab Weather Update News in punjabi : ਅੱਜ ਸੁਨਾਮ, ਮੋਗਾ ਅਤੇ ਬਰਨਾਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਸੁਨਾਮ ਦੇ ਪਿੰਡ ਜਖੇਪਾਲ ਦੀਆਂ ਗਲੀਆਂ ਵਿੱਚ ਪਾਣੀ ਭਰ ਗਿਆ। ਸੋਮਵਾਰ ਨੂੰ ਵੀ ਸੂਬੇ ਵਿੱਚ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿੱਚ 5.7 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਹੁਣ ਪਾਰਾ ਆਮ ਨਾਲੋਂ 2.7 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 0.7 ਡਿਗਰੀ ਘੱਟ ਗਿਆ ਹੈ। ਇਸ ਵੇਲੇ ਇਹ ਆਮ ਦੇ ਨੇੜੇ ਹੈ।

ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 96.0 ਮਿਲੀਮੀਟਰ, ਪਠਾਨਕੋਟ ਵਿੱਚ 17.0 ਮਿਲੀਮੀਟਰ, ਲੁਧਿਆਣਾ ਵਿੱਚ 10.6 ਮਿਲੀਮੀਟਰ, ਪਟਿਆਲਾ ਵਿੱਚ 3.4 ਅਤੇ ਰੂਪਨਗਰ ਵਿੱਚ 8.5 ਮਿਲੀਮੀਟਰ ਮੀਂਹ ਪਿਆ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ, ਲੁਧਿਆਣਾ 32.6, ਪਟਿਆਲਾ 30.1, ਪਠਾਨਕੋਟ 26.6, ਫਾਜ਼ਿਲਕਾ 35.0, ਫਿਰੋਜ਼ਪੁਰ 32.6 ਅਤੇ ਹੁਸ਼ਿਆਰਪੁਰ ਦਾ 28.4 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 28.1, ਲੁਧਿਆਣਾ 26.6, ਪਟਿਆਲਾ 25.8, ਪਠਾਨਕੋਟ 26.8, ਬਠਿੰਡਾ 26.0, ਫ਼ਰੀਦਕੋਟ 27.4, ਫ਼ਾਜ਼ਿਲਕਾ 28.1 ਅਤੇ ਫ਼ਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ।
 

(For more news apart from “Punjab Weather Update News in punjabi, ” stay tuned to Rozana Spokesman.)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement