ਖ਼ਬਰਾਂ |

ਤਾਜ਼ਾ |

ਤਰਨਤਾਰਨ: ਫਤਿਹਾਬਾਦ ਵਿਖੇ ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਤਿੰਨ ਅਣਪਛਾਤਿਆਂ ਨੇ ਐਸ.ਡੀ.ਓ. ਦੀ ਕੀਤੀ ਕੁੱਟਮਾਰ
Published : Jul 22, 2026, 5:13 pm IST
Updated : Jul 22, 2026, 5:13 pm IST
SHARE ARTICLE
Tarn Taran: Three unidentified persons, upset over poor electricity supply, beat up SDO in Fatehabad
Tarn Taran: Three unidentified persons, upset over poor electricity supply, beat up SDO in Fatehabad

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਬਿਜਲੀ ਘਰ ਵਿਖੇ ਡਿਊਟੀ ’ਤੇ ਸੀ ਐਸ.ਡੀ.ਓ.

ਤਰਨਤਾਰਨ: ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਹਾਬਾਦ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਪਾਵਰਕੌਮ ਦੇ ਐਸਡੀਓ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਐਸਡੀਓ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਤਰਨਤਾਰਨ ਦੇ ਕਸਬਾ ਫਤਿਹਾਬਾਦ ਵਿਖੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਬਿਜਲੀ ਦੀ ਮਾੜੀ ਸਪਲਾਈ ਤੋਂ ਨਾਰਾਜ਼ ਤਿੰਨ ਅਣਪਛਾਤੇ ਵਿਅਕਤੀਆਂ ਨੇ ਪਾਵਰਕੌਮ ਦੇ ਐਸਡੀਓ 'ਤੇ ਹਮਲਾ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਅਧਿਕਾਰੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਉਹ ਬਿਜਲੀ ਘਰ ਵਿਖੇ ਡਿਊਟੀ ਨਿਭਾ ਰਹੇ ਸਨ, ਜਦੋਂ ਇਹ ਘਟਨਾ ਵਾਪਰੀ। ਹਮਲੇ ਦੌਰਾਨ ਐਸਡੀਓ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement