ਖ਼ਬਰਾਂ |

ਤਾਜ਼ਾ |

ਭਾਜਪਾ ਅਤੇ 'ਆਪ' ਦੀ ਦੋਹਰੀ ਨਾਕਾਮੀ ਨੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲਾਇਆ, ਪੇਪਰ ਲੀਕ ਮਾਮਲੇ 'ਚ ਦੋਵੇਂ ਸਰਕਾਰਾਂ ਬੇਨਕਾਬ: ਪਰਗਟ ਸਿੰਘ
Published : Jul 22, 2026, 8:14 pm IST
Updated : Jul 22, 2026, 8:14 pm IST
SHARE ARTICLE
The double failure of BJP, AAP has put the future of youth at stake, both govt exposed in paper leak case: Pargat Singh
The double failure of BJP, AAP has put the future of youth at stake, both govt exposed in paper leak case: Pargat Singh

ਵਿਧਾਇਕ ਬੋਲੇ, 'ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਲੀਭੁਗਤ ਨਾਲ ਪੰਜਾਬ ਵਿੱਚ NEET ਵਰਗਾ ਪੇਪਰ ਲੀਕ ਕਰਵਾਇਆ'

ਚੰਡੀਗੜ੍ਹ: ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚਾਹੇ ਕੇਂਦਰ ਵਿੱਚ ਭਾਜਪਾ ਹੋਵੇ ਜਾਂ ਪੰਜਾਬ ਵਿੱਚ 'ਆਪ', ਦੋਵੇਂ ਸਰਕਾਰਾਂ ਪੇਪਰ ਲੀਕ ਅਤੇ ਭਰਤੀ ਘੁਟਾਲਿਆਂ ਵਿੱਚ ਜਵਾਬਦੇਹੀ ਤੈਅ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੇ ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਪ੍ਰਣਾਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਅਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਪੇਪਰ ਮਾਫੀਆ ਅਤੇ ਭ੍ਰਿਸ਼ਟ ਤੰਤਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਮਿਲੀਭੁਗਤ ਨਾਲ ਪੰਜਾਬ ਵਿੱਚ NEET ਵਰਗਾ ਪੇਪਰ ਲੀਕ ਕਰਵਾਇਆ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 454 ਫਾਰਮਾਸਿਸਟ ਅਸਾਮੀਆਂ ਲਈ ਹੋਈ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਇਆ ਕਥਿਤ ਪੇਪਰ ਲੀਕ ਅਤੇ ਨਕਲ ਘੁਟਾਲਾ ਬਹੁਤ ਹੀ ਗੰਭੀਰ ਹੈ। ਦੋਸ਼ ਹਨ ਕਿ ਪ੍ਰੀਖਿਆ ਕੇਂਦਰਾਂ ਤੋਂ ਜੈਮਰ ਹਟਾਏ ਗਏ, ਲੱਖਾਂ ਰੁਪਏ ਲੈ ਕੇ ਨਕਲ ਕਰਵਾਈ ਗਈ ਅਤੇ ਪੂਰੇ ਰੈਕੇਟ ਨੂੰ ਸੁਰੱਖਿਆ ਦਿੱਤੀ ਗਈ। ਇੰਨੀ ਵੱਡੀ ਸਾਜ਼ਿਸ਼ ਸਰਕਾਰ ਦੀ ਜਾਣਕਾਰੀ ਜਾਂ ਸੁਰੱਖਿਆ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਮਿਲੀਭੁਗਤ ਨਾਲ ਪੰਜਾਬ ਵਿੱਚ NEET ਵਰਗਾ ਪੇਪਰ ਲੀਕ ਕਰਵਾਇਆ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੱਡੇ-ਵੱਡੇ ਦਾਅਵੇ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਜੇ ਪੰਜਾਬ ਵਿੱਚ ਪੇਪਰ ਲੀਕ ਹੋਇਆ ਤਾਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇਗਾ। ਹੁਣ ਜਦੋਂ ਪੰਜਾਬ ਵਿੱਚ ਇਹ ਭਰਤੀ ਘੁਟਾਲਾ ਸਾਹਮਣੇ ਆਇਆ ਹੈ ਤਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੁੱਪ ਕਿਉਂ ਹਨ? ਹੁਣ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਘੁਟਾਲੇ ਦੇ ਅਸਲੀ ਮਾਸਟਰਮਾਈਂਡ ਕੌਣ ਹਨ ਅਤੇ ਉਨ੍ਹਾਂ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਜਦੋਂ ਪੇਪਰ ਲੀਕ ਰਾਹੀਂ ਸਾਡੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗ ਰਿਹਾ ਹੋਵੇ ਜਾਂ ਵੇਚਿਆ ਜਾ ਰਿਹਾ ਹੋਵੇ ਤਾਂ ਸੱਤਾ ਵਿੱਚ ਬੈਠੇ ਲੋਕਾਂ ਦੀ ਚੁੱਪੀ ਆਪਣੇ ਆਪ ਵਿੱਚ ਇੱਕ ਗੰਭੀਰ ਸਵਾਲ ਹੈ।

ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਰਾਜਨੀਤੀ ਭਾਵੇਂ ਵੱਖ-ਵੱਖ ਸੂਬਿਆਂ ਵਿੱਚ ਹੋ ਸਕਦੀ ਹੈ, ਪਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਮਾਮਲੇ ਵਿੱਚ ਦੋਵਾਂ ਦਾ ਰਵੱਈਆ ਇੱਕੋ ਜਿਹਾ ਹੈ। ਕੇਂਦਰ ਵਿੱਚ NEET ਘੁਟਾਲੇ 'ਤੇ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਵਿੱਚ ਭਰਤੀ ਘੁਟਾਲੇ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਦੋਵੇਂ ਸਰਕਾਰਾਂ ਮੰਤਰੀਆਂ ਅਤੇ ਸੱਤਾ ਨਾਲ ਜੁੜੇ ਲੋਕਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਬਜਾਏ ਪੂਰੇ ਮਾਮਲੇ ਨੂੰ ਛੋਟੇ ਅਧਿਕਾਰੀਆਂ ਜਾਂ ਦਿਖਾਵਟੀ ਕਾਰਵਾਈ ਤੱਕ ਸੀਮਤ ਰੱਖਣ ਵਿੱਚ ਲੱਗੀਆਂ ਹੋਈਆਂ ਹਨ।

ਉਨ੍ਹਾਂ ਮੰਗ ਕੀਤੀ ਕਿ NEET ਪੇਪਰ ਲੀਕ ਅਤੇ ਪੰਜਾਬ ਫਾਰਮਾਸਿਸਟ ਭਰਤੀ ਪ੍ਰੀਖਿਆ ਘੁਟਾਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦੇਵੇਗੀ ਅਤੇ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement