ਕੇਰਲਾ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 16 ਟਰੱਕ ਰਵਾਨਾ
Published : Aug 22, 2018, 8:25 am IST
Updated : Aug 22, 2018, 8:25 am IST
SHARE ARTICLE
Leaving the Truck for Kerala flood victims
Leaving the Truck for Kerala flood victims

ਪੰਜਾਬ ਸਰਕਾਰ ਦੀ ਤਰਫ਼ੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਕੇਰਲਾ ਦੇ ਹੜ੍ਹ ਪ੍ਰਭਾਵਤ ਇਲਾਕਿਆਂ 'ਚ ਭੇਜਣ ਲਈ ਖੁਰਾਕੀ ਪਦਾਰਥਾਂ ਦੇ 16 ਟਰੱਕਾਂ.............

ਪਟਿਆਲਾ: ਪੰਜਾਬ ਸਰਕਾਰ ਦੀ ਤਰਫ਼ੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਕੇਰਲਾ ਦੇ ਹੜ੍ਹ ਪ੍ਰਭਾਵਤ ਇਲਾਕਿਆਂ 'ਚ ਭੇਜਣ ਲਈ ਖੁਰਾਕੀ ਪਦਾਰਥਾਂ ਦੇ 16 ਟਰੱਕਾਂ ਨੂੰ ਰਵਾਨਾ ਕੀਤਾ ਗਿਆ। ਇਨ੍ਹਾਂ ਟਰੱਕਾਂ ਰਾਹੀਂ ਭੇਜੇ ਖਾਧ ਪਦਾਰਥਾਂ ਵਿੱਚ ਰਸ, ਬਿਸਕੁਟ, ਚੀਨੀ-ਚਾਹਪੱਤੀ, ਸੁੱਕਾ ਦੁੱਧ ਅਤੇ ਪਾਣੀ ਦੀਆਂ ਬੋਤਲਾਂ ਦੇ ਭਰੇ ਇਕ ਲੱਖ ਪੈਕੇਟ ਸ਼ਾਮਲ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੋਡ 'ਤੇ ਸਥਿਤ ਪੁੱਡਾ ਇਨਕਲੇਵ-1 ਤੋਂ ਬੀਤੀ ਦੇਰ ਸ਼ਾਮ ਖਾਧ ਸਮੱਗਰੀ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਸਿਆ

ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਅਪਣੀ ਇਕ ਮਹੀਨੇ ਦੀ ਤਨਖ਼ਾਹ ਕੇਰਲਾ ਰਾਹਤ ਫ਼ੰਡ ਲਈ ਤੁਰਤ ਦੇਣ ਦਾ ਐਲਾਨ ਕੀਤਾ, ਉਥੇ ਹੀ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਤ ਸੂਬੇ ਨੂੰ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਦੱਖਣੀ ਭਾਰਤ ਦੇ ਹੜ੍ਹ ਪ੍ਰਭਾਵਤ ਸੂਬੇ ਲਈ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।  ਸ੍ਰੀ ਕੁਮਾਰ ਅਮਿਤ ਨੇ ਦਸਿਆ ਕਿ ਇਸ ਦੇ ਨਾਲ ਹੀ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਦੇ ਖਾਣ-ਪੀਣ ਲਈ ਤਿਆਰ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਹੈ

ਅਤੇ ਇਸੇ ਤਹਿਤ ਹੀ ਪਟਿਆਲਾ ਤੋਂ ਵੀ 16 ਟਰੱਕਾਂ 'ਚ 1 ਲੱਖ ਪੈਕੇਟ ਖਾਧ ਸਮੱਗਰੀ ਭੇਜੀ ਜਾ ਰਹੀ ਹੈ, ਜਿਸ ਨੂੰ ਅੱਗੇ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ  ਸੂਬੇ 'ਚ ਭੇਜੀ ਜਾਣ ਵਾਲੀ ਬਾਕੀ ਦੀ ਖੇਪ ਨਾਲ ਚੰਡੀਗੜ੍ਹ ਤੋਂ ਰਵਾਨਾ ਕੀਤਾ ਜਾਣਾ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੇਰਲਾ ਵਿਚ ਹੜ੍ਹਾਂ ਦਾ ਕਹਿਰ ਕੌਮੀ ਤਬਾਹੀ ਹੈ ਜਿਸ ਕਰ ਕੇ ਮੁਲਕ ਦੇ ਹਰੇਕ ਨਾਗਰਿਕ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਕੇਰਲਾ ਵਿਖੇ ਜਨ ਜੀਵਨ ਦੀ ਮੁੜ ਬਹਾਲੀ ਹੋ ਸਕੇ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement