ਤੇਜ਼ ਰਫ਼ਤਾਰ ਕਾਰ ਦੀ ਫੇਟ ਨਾਲ ਫ਼ੈਕਟਰੀ ਵਰਕਰ ਦੀ ਮੌਤ
Published : Aug 22, 2020, 1:11 am IST
Updated : Aug 22, 2020, 1:11 am IST
SHARE ARTICLE
image
image

ਤੇਜ਼ ਰਫ਼ਤਾਰ ਕਾਰ ਦੀ ਫੇਟ ਨਾਲ ਫ਼ੈਕਟਰੀ ਵਰਕਰ ਦੀ ਮੌਤ

ਜਲੰਧਰ, 21 ਅਗੱਸਤ ( ਲਲਿਕ ਕੁਮਾਰ): ਫ਼ੋਕਲ ਪੁਆਇੰਟ ਨੇੜੇ ਫ਼ੈਕਟਰੀ ਤੋਂ ਵਾਪਸ ਪਰਤਦਿਆਂ ਮਜ਼ਦੂਰ ਯਾਮ ਬਹਾਦਰ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿਤੀ। ਲੋਕਾਂ ਨੇ ਜ਼ਖ਼ਮੀ ਯਾਮ ਬਹਾਦਰ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ। ਕਾਰ ਚਾਲਕ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਹਾਲਾਂਕਿ, ਉਸ ਦੀ ਕਾਰ ਦੀ ਨੰਬਰ ਪਲੇਟ ਹਾਦਸੇ ਉਤੇ ਡਿੱਗ ਗਈ। ਇਸ ਤੋਂ ਬਾਅਦ ਥਾਣਾ ਨੰਬਰ ਅੱਠ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਯਾਮ ਬਹਾਦੁਰ ਦੇ ਭਤੀਜੇ ਸਮੂ ਸਿੰਘ ਨੇ ਦਸਿਆ ਕਿ ਉਸ ਦਾ ਚਾਚਾ ਫ਼ੋਕਲ ਪੁਆਇੰਟ ਫ਼ੈਕਟਰੀ ਵਿਚ ਕੰਮ ਕਰਦਾ ਹੈ। ਉਹ ਆਮ ਵਾਂਗ ਅਪਣਾ ਕੰਮ ਖ਼ਤਮ ਕਰ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਫ਼ੋਕਲ ਪੁਆਇੰਟ ਚੌਕ ਨੇੜੇ ਪਹੁੰਚੇ ਤਾਂ ਅੰਮ੍ਰਿਤਸਰ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ। ਟੱਕਰ ਵਾਲੀ ਕਾਰ ਚਾਲਕ ਉਥੋਂ ਫ਼ਰਾਰ ਹੋ ਗਿਆ। ਲੋਕਾਂ ਦੀ ਸਹਾਇਤਾ ਨਾਲ ਉਸ ਨੇ ਅਪਣੇ ਮਾਮੇ ਨੂੰ ਹਸਪਤਾਲ ਦਾਖ਼ਲ ਕਰਵਾਇਆ।  imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement