ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਰੰਜਨ ਗੋਗੋਈ ਵਿਰੁਧ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਰੱਦ
Published : Aug 22, 2020, 12:31 am IST
Updated : Aug 22, 2020, 12:31 am IST
SHARE ARTICLE
image
image

ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਰੰਜਨ ਗੋਗੋਈ ਵਿਰੁਧ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 21 ਅਗੱਸਤ : ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਰੰਜਨ ਗੋਗੋਈ ਖ਼ਿਲਾਫ਼ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਿਜ਼ ਕਰ ਦਿਤਾ ਹੈ। ਪਟੀਸ਼ਨ 'ਚ ਭਾਰਤ ਦੇ ਸਾਬਕਾ ਸੀਜੇਆਈ ਦੇ ਜੱਜ ਦੇ ਅਹੁਦੇ 'ਤੇ ਤਾਇਨਾਤੀ ਮੌਕੇ ਆਚਰਣ ਦੀ ਜਾਂਚ ਲਈ ਤਿੰਨ ਜੱਜਾਂ ਦੇ ਪੈਨਲ ਦਾ ਗਠਨ ਕਰਨ ਦੀ ਮੰਗ ਕੀਤੀ ਗਈ ਸੀ। ਦੱਸ ਦੇਈਏ ਕਿ ਰੰਜਨ ਗੋਗੋਈ ਹੁਣ ਰਾਜ ਸਭਾ ਦੇ ਮੈਂਬਰ ਹਨ।
ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਪਟੀਸ਼ਨ ਨੂੰ ਬੇਲੋੜਾ ਕਰਾਰ ਦਿਤਾ। ਜਸਟਿਸ ਅਰੁਣ ਮਿਸ਼ਰਾ ਨੇ ਕਿਹਾ ਕਿ ਪਟੀਸ਼ਨਕਰਤਾ ਨੇ ਪਿਛਲੇ ਦੋ ਸਾਲਾਂ ਵਿਚ ਸੁਣਵਾਈ ਲਈ ਜ਼ੋਰ ਨਹੀਂ ਦਿਤਾ ਸੀ ਅਤੇ ਜਸਟਿਸ ਗੋਗੋਈ ਦਾ ਕਾਰਜਕਾਲ ਹੁਣ ਖਤਮ ਹੋ ਗਿਆ ਹੈ।
ਬੈਂਚ ਨੇ ਕਿਹਾ, ਤੁਸੀਂ ਪਿਛਲੇ ਦੋ ਸਾਲਾਂ ਵਿਚ ਸੁਣਵਾਈ 'ਤੇ ਜ਼ੋਰ ਕਿਉਂ ਨਹੀਂ ਦਿਤਾ? ਉਸਦਾ ਕਾਰਜਕਾਲ ਹੁਣ ਖ਼ਤਮ ਹੋ ਗਿਆ ਹੈ, ਇਸ ਲਈ ਹੁਣ ਇਹ ਪਟੀਸ਼ਨ ਅਰਥਹੀਣ ਹੋ ਗਈ ਹੈ। ਪਟੀਸ਼ਨਰ ਅਰੁਣ ਰਾਮਚੰਦਰ ਹੁਬਲੀਕਰ ਨੇ ਪਟੀਸ਼ਨ ਵਿਚ ਜਸਟਿਸ ਗੋਗੋਈ ਦੇ ਕਾਰਜਕਾਲ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ। ਹਾਲਾਂਕਿ, ਬੈਂਚ ਨੇ ਜਵਾਬ ਦਿਤਾ, “ਮਾਫ਼ ਕਰਨਾ, ਅਸੀਂ ਇਸ ਪਟੀਸ਼ਨ 'ਤੇ ਵਿਚਾਰ ਨਹੀਂ ਕਰ ਸਕਦੇ।''
ਪਟੀਸ਼ਨਕਰਤਾ ਨੇ ਬੈਂਚ ਦੇ ਸਾਹਮਣੇ ਦਾਅਵਾ ਕੀਤਾ ਕਿ ਉਹ ਸੁਪਰੀਮ ਕੋਰਟ ਦੇ ਸਕੱਤਰ ਜਨਰਲ ਨੂੰ ਮਿਲਿਆ ਸੀ ਅਤੇ ਪਟੀਸ਼ਨ ਨੂੰ ਸੂਚੀਬੱਧ ਕਰਨ ਦੀ ਬੇਨਤੀ ਕੀਤੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਗੋਗੋimageimageਈ ਪਿਛਲੇ ਸਾਲ 17 ਨਵੰਬਰ ਨੂੰ ਸੇਵਾਮੁਕਤ ਹੋਏ ਸਨ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement