ਆਬਕਾਰੀ ਟੀਮ ਵੱਲੋਂ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ ਜ਼ਬਤ
Published : Aug 22, 2022, 8:26 pm IST
Updated : Aug 22, 2022, 8:26 pm IST
SHARE ARTICLE
photo
photo

ਦੋ ਵਿਅਕਤੀਆਂ ਨੂੰ ਵੀ ਕੀਤਾ ਕਾਬੂ

 

ਚੰਡੀਗੜ੍ਹ : ਲੁਧਿਆਣਾ ਦੀ ਆਬਕਾਰੀ ਟੀਮ ਵੱਲੋਂ ਅੱਜ ਸੀ.ਆਈ.ਏ. ਪੁਲਿਸ ਖੰਨਾ ਨਾਲ ਇੱਕ ਸਾਂਝੀ ਕਾਰਵਾਈ ਦੌਰਾਨ ਦੋਰਾਹਾ ਨੇੜੇ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਜ਼ਬਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਈ.ਐਨ.ਏ. ਕੱਚਾ ਮਾਲ ਹੈ ਜਿਸ ਤੋਂ ਸ਼ਰਾਬ ਬਣਾਈ ਜਾਂਦੀ ਹੈ ਅਤੇ ਜੇਕਰ ਇਸ ਵਿੱਚ ਜ਼ਹਿਰੀਲਾਪਣ ਫੈਲ ਜਾਂਦਾ ਹੈ ਤਾਂ ਇਸ ਕਾਰਨ ਜ਼ਿਲ੍ਹਾ ਤਰਨਤਾਰਨ ਵਿੱਚ ਦੋ ਸਾਲ ਪਹਿਲਾਂ ਵਾਪਰੇ ਹਾਦਸੇ ਵਰਗਾ ਵੱਡਾ ਹਾਦਸਾ ਵਾਪਰ ਸਕਦਾ ਹੈ ਜਿਸ ਵਿੱਚ ਕਈ ਮਨੁੱਖੀ ਜਾਨਾਂ ਚਲੀਆਂ ਗਈਆਂ ਸਨ।

 

 

PHOTO
PHOTO

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਦੋਰਾਹਾ ਨੇੜੇ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਵਾਹਨ ਨੰਬਰ ਪੀ.ਬੀ. 09 ਐਨ 9001 ਨਾਕੇ ਤੋਂ ਭੱਜ ਗਿਆ ਜਿਸ ਦਾ ਫਿਰ ਦੋਰਾਹਾ, ਲੁਧਿਆਣਾ ਤੱਕ ਪਿੱਛਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀਆਂ ਗੁਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਦੋਵੇਂ ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

 

 

PHOTO
PHOTO

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿਚੋਂ 8 ਵੱਡੇ ਡਰੰਮ (200 ਲੀਟਰ ਹਰੇਕ) ਅਤੇ 6 ਕੈਨ (30 ਲੀਟਰ ਹਰੇਕ) ਭਾਵ ਕੁੱਲ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਹਨ ਨੰਬਰ ਪੀ.ਬੀ. 09 ਐਨ 9001 ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।

PHOTOPHOTO

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement