ਦਸੂਹਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ 
Published : Aug 22, 2022, 1:39 pm IST
Updated : Aug 22, 2022, 1:39 pm IST
SHARE ARTICLE
Road Accident
Road Accident

ਮੋਟਰਸਾਈਕਲ ਅਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ

12ਵੀਂ ਜਮਾਤ ਦੇ ਸਨ ਵਿਦਿਆਰਥੀ
ਦਸੂਹਾ : ਅੱਜ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਕੂਲ ਜਾ ਰਹੇ ਵਿਦਿਆਰਥੀਆਂ ਦੀ ਟੱਕਰ ਟਰੱਕ ਨਾਲ ਹੋ ਗਈ ਅਤੇ ਇਹ ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਚੌਥੇ ਵਿਦਿਆਰਥੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

accidentaccident

ਇਹ ਚਾਰੇ ਵਿਦਿਆਰਥੀ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ ਕਿ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਿਆਣੀ ਪੁਲ ਤੇ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਵਾਪਰਿਆ ਹੈ। ਹਾਦਸੇ ਦੌਰਾਨ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਦਸੂਹਾ ਹਸਪਤਾਲ ਪਹੁੰਚਾਇਆ ਗਿਆ।

accidentaccident

ਐਕਸੀਡੈਂਟ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰਾਂ ਚਕਨਾਚੂਰ ਹੋ ਗਿਆ। ਜ਼ਖਮੀਆਂ 'ਚੋਂ 3 ਬੱਚਿਆਂ ਦੀ ਮੌਤ ਹੋ ਚੁੱਕੀ ਹੈ ਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੈ। ਮਰਨ ਵਾਲਿਆਂ 'ਚ ਦੋ ਸਕੇ ਭਰਾ ਦੱਸੇ ਜਾ ਰਹੇ ਹਨ। ਉਧਰ ਦਸੂਹਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟੱਕਰ ਡਰਾਈਵਰ ਨੂੰ ਕਾਬੂ ਕਰ ਕੇ ਟਰੱਕ ਨੂੰ ਹਿਰਾਸਤ ਵਿਚ ਲੈ ਲਿਆ ਹੈ। ਟੱਕਰ ਹੋਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗਾ। ਫਿਲਹਾਲ ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement