Punjab Congress: ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵੱਲੋਂ ਕੇਦਰ ਖਿਲਾਫ਼ ਰੋਸ ਪ੍ਰਦਰਸ਼ਨ
Published : Aug 22, 2024, 3:16 pm IST
Updated : Aug 22, 2024, 3:16 pm IST
SHARE ARTICLE
 Protest against Kedar by Punjab Congress in Chandigarh
Protest against Kedar by Punjab Congress in Chandigarh

ਕਾਂਗਰਸ ਪਾਰਟੀ ਵੱਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

Punjab Congress: ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਹੋ ਰਹੇ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵੱਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ 'ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅੰਬਾਨੀ-ਅਡਾਣੀ ਨਾਲ ਰਲ ਕੇ ਦੇਸ਼ ਦੇ ਆਮ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ। ਸੇਬੀ ਦੀ ਚੇਅਰਮੈਨ ਬਾਰੇ ਵੀ ਹੁਣ ਹਿੰਡਨਬਰਗ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਆਪਣੇ ਪੈਸੇ ਅਡਾਣੀ ਦੇ ਸ਼ੇਅਰਾਂ 'ਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਬਜਾਏ ਕਲੀਨ ਚਿੱਟ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਇਹ ਲੜਾਈ ਅਸੀਂ ਜਾਰੀ ਰੱਖਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement