ਮਜੀਠਾ ਹਲਕੇ `ਚ ਅਕਾਲੀ ਦਲ ਦਾ ਦਬਦਬਾ, ਬਲਾਕ ਸੰਮਤੀ ਦੀਆਂ 32 ਸੀਟਾਂ ‘ਚੋਂ 28`ਤੇ ਕੀਤਾ ਕਬਜਾ 
Published : Sep 22, 2018, 5:32 pm IST
Updated : Sep 22, 2018, 5:35 pm IST
SHARE ARTICLE
Majitha Election
Majitha Election

ਪੰਜਾਬ `ਚ ਪਿਛਲੇ ਦਿਨਾਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਕਈ ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ,

ਚੰਡੀਗੜ੍ਹ : ਪੰਜਾਬ `ਚ ਪਿਛਲੇ ਦਿਨਾਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਕਈ ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ, `ਤੇ ਕਈ ਸੀਟਾਂ ਦੀ ਅਜੇ ਗਿਣਤੀ ਜਾਰੀ ਹੈ। ਇਹਨਾਂ  ਚੋਣਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਸ਼ਾਸਨ ਨੇ ਪੂਰੇ ਸੂਬੇ `ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਨਾਲ ਹੀ ਦੂਜੇ ਪਾਸੇ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ‘ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ।

ਦਸਿਆ ਜਾ ਰਿਹਾ ਹੈ ਕਿ ਕਈ ਥਾਵਾਂ `ਤੇ ਤਾ ਜੇਤੂ ਉਮੀਦਵਾਰਾਂ  ਦਾ ਢੋਲ ਨਗਾਰਿਆ ਨਾਲ ਸਵਾਗਤ ਕੀਤਾ ਜਾ ਰਿਹਾ ਹੈ।  ਲੋਕ ਜਿੱਤ ਦੀ ਖੁਸ਼ੀ `ਚ ਮਿਠਾਈਆਂ ਵੰਡ ਰਹੇ ਹਨ।  ਉਧਰ ਮਿਲੀ ਜਾਣਕਾਰੀ ਮੁਤਾਬਕ ਮਜੀਠਾ ਹਲਕੇ ਵਿੱਚ ਬਲਾਕ ਸੰਮਤੀ ਦੀਆਂ 32 ਸੀਟਾਂ ‘ਚੋਂ 28 ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਈ ਹੈ। ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ `ਤੇ ਵੀ ਅਕਾਲੀ ਦਲ ਦੇ ਉਮੀਦਵਾਰ ਜਿੱਤ ਹਾਸਿਲ ਕਰਨ `ਚ ਕਾਮਯਾਬ ਹੋਏ ਹਨ।

ਉਮੀਦਵਰਾਂ ਨੇ ਜਿੱਤ ਦੀ ਖੁਸ਼ੀ ਜਾਹਰ ਕਰਦੇ ਹੋਏ ਮਿਠਾਈਆਂ ਵੀ ਵੰਡੀਆਂ। ਇਸ ਦੌਰਾਨ ਹਲਕਾ ਮਜੀਠਾ ਵਿੱਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਨੇ ਡੰਡਾਤੰਤਰ ਦੇ ਖਿਲਾਫ ਫ਼ਤਵਾ ਦਿੱਤਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਜਿੱਤ ਕਾਂਗਰਸ ਦੀ ਨਹੀਂ ਸਗੋਂ ਪੁਲਿਸ ਦੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement