ਮੁੱਖ ਮੰਤਰੀ ਵਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀਨਾਲਪਾਲਣਾਤੇਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ
Published : Sep 22, 2020, 11:05 pm IST
Updated : Sep 22, 2020, 11:05 pm IST
SHARE ARTICLE
image
image

ਮੁੱਖ ਮੰਤਰੀ ਵਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀਨਾਲਪਾਲਣਾਤੇਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ

ਚੰਡੀਗੜ੍ਹ, 22 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੇਂਡੂ ਖੇਤਰਾਂ ਵਿਚ ਟੈਸਟਿੰਗ ਦੀ ਗਿਣਤੀ ਵਧਣ ਅਤੇ ਸਰਕਾਰ ਵਲੋਂ ਮਾਰੇ ਜਾ ਰਹੇ ਹੰਭਲਿਆਂ ਦੀ ਹਮਾਇਤ ਵਿੱਚ ਕਈ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ 'ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕ ਚੇਤਨਾ ਮੁਹਿੰਮ ਨੂੰ ਸੂਬੇ ਭਰ ਵਿੱਚ ਮਜ਼ਬੂਤ ਕੀਤੇ ਜਾਣ ਦੇ ਹੁਕਮ ਦਿਤੇ। ਮੁੱਖ ਮੰਤਰੀ ਨੇ ਕੋਵਿਡ ਸੁਰੱਖਿਆ ਬਾਰੇ ਨਿਯਮਾਂ ਅਤੇ ਪ੍ਰੋਟੋਕਾਲ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਲਗਾਤਾਰ ਉਲੰਘਣਾ ਉੱਤੇ ਚਿੰਤਾ ਦਾ ਇਜ਼ਹਾਰ ਕੀਤਾ।

imageimage

ਉਨ੍ਹਾਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੋਲ ਪਾਬੰਦੀਆਂ ਖੋਲ੍ਹਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ ਪਰ ਲੋਕਾਂ ਨੂੰ ਅਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਨੇ ਮਾਮਲਿਆਂ ਦੀ ਮੌਤ ਦੀ ਦਰ ਹੇਠਾਂ ਲਿਆਉਣ ਦੀ ਲੋੜ 'ਤੇ ਜ਼ੋਰ ਦਿਤਾ ਜੋ ਕਿ ਪੰਜਾਬ ਵਿਚ ਕੌਮੀ ਔਸਤ ਨਾਲੋਂ ਵੱਧ ਹੈ। ਸੂਬੇ ਵਿਚ ਗੰਭੀਰ ਸਥਿਤੀ ਦੇ ਬਾਵਜੂਦ ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ਅਤੇ ਸੜਕਾਂ ਉਤੇ ਥੁੱਕਣੋਂ ਨਾ ਹਟਣ, ਦਾ ਸਖ਼ਤ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿਤੇ ਕਿ ਜੋ ਵੀ ਨਿਯਮ ਤੋੜਦਾ ਪਾਇਆ ਜਾਂਦਾ ਹੈ, ਉਸ ਨੂੰ ਸਜ਼ਾ ਦੇਣੀ ਯਕੀਨੀ ਬਣਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement