ਜੰਮੂ-ਕਸ਼ਮੀਰ : ਊਧਮਪੁਰ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਦੋਵੇਂ ਪਾਇਲਟਾਂ ਦੀ ਮੌਤ
Published : Sep 22, 2021, 12:23 am IST
Updated : Sep 22, 2021, 12:23 am IST
SHARE ARTICLE
image
image

ਜੰਮੂ-ਕਸ਼ਮੀਰ : ਊਧਮਪੁਰ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਦੋਵੇਂ ਪਾਇਲਟਾਂ ਦੀ ਮੌਤ

ਜੰਮੂ, 21 ਸਤੰਬਰ : ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਫ਼ੌਜ ਦੇ ਚੀਤਾ ਹੈਲੀਕਾਪਟਰ ਦੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਣ ਨਾਲ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਫ਼ੌਜ ਨੇ ਇਹ ਜਾਣਕਾਰੀ ਦਿਤੀ। 
  ਜੰਮੂ ਰਖਿਆ ਬੁਲਾਰੇ ਨੇ ਕਿਹਾ,‘‘ਊਧਮਪੁਰ ਜ਼ਿਲ੍ਹੇ ਦੇ ਪਟਨੀਟਾਪ ਖੇਤਰ ’ਚ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਸਿਖਲਾਈ ਉਡਾਨ ਦੌਰਾਨ ਸ਼ਿਵ ਗੜ੍ਹ ਧਾਰ ਇਲਾਕੇ ’ਚ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ’ਚ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਨੇੜੇ ਦੇ ਮੈਡੀਕਲ ਸਹੂਲਤ ਕੇਂਦਰ ’ਚ ਇਲਾਜ ਲਈ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਹਾਂ ਪਾਇਲਟਾਂ ਦੀ ਮੌਤ ਹੋ ਗਈ। ਫ਼ੌਜ ਦੇ ਬੁਲਾਰੇ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਪਟਨੀਟਾਪ ਖੇਤਰ ਦੇ ਜੰਗਲ ’ਚ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਸਿਖਲਾਈ ਉਡਾਨ ਦੌਰਾਨ ਸ਼ਿਵ ਗੜ੍ਹ ਧਾਰ ਇਲਾਕੇ ’ਚ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ’ਚ 2 ਪਾਇਲਟ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੱਢ ਕੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ ਦਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਇਕ ਟੀਮ ਤੁਰਤ ਇਲਾਕੇ ਵਲ ਰਵਾਨਾ ਕੀਤੀ ਗਈ। ਇਲਾਕੇ ’ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਖਰਾਬ ਦਿ੍ਰਸ਼ਤਾ ਕਾਰਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਹੋਵੇਗਾ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement