ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ
Published : Sep 22, 2021, 7:05 am IST
Updated : Sep 22, 2021, 7:05 am IST
SHARE ARTICLE
image
image

ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ  ਸਮਾਜ ਦੇ ਸਾਰੇ ਵਰਗਾਂ ਤਕ ਪਹੁੰਚਾਇਆ ਜਾਵੇਗਾ : ਰੰਧਾਵਾ


ਚੰਡੀਗੜ੍ਹ, 21 ਸਤੰਬਰ (ਸ.ਸ.ਸ.) : ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ (ਦੂਜੀ ਮੰਜ਼ਿਲ) ਵਿਚ ਅਪਣਾ ਅਹੁਦਾ ਸੰਭਾਲ ਲਿਆ |
ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ  ਸਮਾਜ ਦੇ ਸਾਰੇ ਵਰਗਾਂ ਤਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ |
ਸ. ਰੰਧਾਵਾ ਨੇ ਅਪਣੇ ਵਿਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਅਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ  ਲਗਨ ਤੇ ਸਮਰਪਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿਤਾ | ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | 
ਇਸ ਮੌਕੇ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ ਅਤੇ ਹੋਰ ਵੀ ਕਈ ਆਗੂ ਸ਼ਾਮਲ ਹੋਏ |
ਫੋਟੋ ਕੈਪਸ਼ਨ : ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲਦੇ ਹੋਏ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement