ਦਿੱਲੀ ਪੁਲਿਸ ਨੇ ਮੁੰਬਈ ਬੰਦਰਗਾਹ ਤੋਂ 1725 ਕਰੋੜ ਰੁਪਏ ਦੀ 20 ਟਨ ਹੈਰੋਇਨ ਕੀਤੀ ਬਰਾਮਦ
Published : Sep 22, 2022, 12:57 am IST
Updated : Sep 22, 2022, 12:57 am IST
SHARE ARTICLE
image
image

ਦਿੱਲੀ ਪੁਲਿਸ ਨੇ ਮੁੰਬਈ ਬੰਦਰਗਾਹ ਤੋਂ 1725 ਕਰੋੜ ਰੁਪਏ ਦੀ 20 ਟਨ ਹੈਰੋਇਨ ਕੀਤੀ ਬਰਾਮਦ

ਨਵੀਂ ਦਿੱਲੀ, 21 ਸਤੰਬਰ : ਭਾਰਤ ਨੂੰ  ਨਸ਼ਿਆਂ ਦੀ ਦਲਦਲ ਵਿਚ ਧੱਕਣ ਦੀਆਂ ਯੋਜਨਾਵਾਂ ਨੂੰ  ਦਿੱਲੀ ਪੁਲਿਸ ਨੇ ਨਾਕਾਮ ਕਰ ਦਿਤਾ ਹੈ | ਇਕ ਸੂਚਨਾ ਦੇ ਆਧਾਰ 'ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੰਬਈ ਸਥਿਤ ਨਵਾਂ ਸੇਵਾ ਬੰਦਰਗਾਹ ਤੋਂ 20 ਟਨ ਹੈਰੋਇਨ ਜਬਤ ਕੀਤੀ ਹੈ | ਦਿੱਲੀ ਪੁਲਿਸ ਵਲੋਂ ਜਬਤ ਕੀਤੀ ਗਈ ਹੈਰੋਇਨ ਦੀ ਇਹ ਹੁਣ ਤਕ ਦੀ ਸੱਭ ਤੋਂ ਵੱਡੀ ਖੇਪ ਹੈ | ਨਸ਼ੀਲੇ ਪਦਾਰਥਾਂ ਦੀ ਇਸ ਖੇਪ ਦੀ ਬਾਜ਼ਾਰੀ ਕੀਮਤ 1725 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਇੰਨੀ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਦੇਖ ਕੇ ਪੁਲਿਸ ਵੀ ਦੰਗ ਰਹਿ ਗਈ | ਸੱਭ ਤੋਂ ਵੱਡਾ ਸਵਾਲ ਇਹ ਹੈ ਕਿ ਹੈਰੋਇਨ ਦੀ ਇੰਨੀ ਵੱਡੀ ਖੇਪ ਨਵਾਂ ਸੇਵਾ ਬੰਦਰਗਾਹ ਤਕ ਕਿਵੇਂ ਪਹੁੰਚੀ? ਦਿੱਲੀ ਪੁਲਿਸ ਨੇ ਡਰੱਗ ਮਾਫੀਆ ਦੀ ਵੱਡੀ ਖੇਡ ਨੂੰ  ਨਾਕਾਮ ਕਰ ਦਿਤਾ ਹੈ | 
ਪੁਲਿਸ ਨੂੰ  ਨਸ਼ੇ ਦੀ ਵੱਡੀ ਖੇਪ ਭਾਰਤ ਆਉਣ ਦੀ ਗੁਪਤ ਸੂਚਨਾ ਮਿਲੀ ਸੀ | ਇਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਨੇ ਨਵਾਂ ਸੇਵਾ ਬੰਦਰਗਾਹ ਤੋਂ ਇਕ ਕੰਟੇਨਰ ਜਬਤ ਕੀਤਾ | ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪੁਲਿਸ ਦੇ ਵੀ ਹੋਸ਼ ਉੱਡ ਗਏ | ਟੀਮ ਨੇ ਕੰਟੇਨਰ ਵਿਚੋਂ ਕਰੀਬ 20 ਟਨ ਹੈਰੋਇਨ ਬਰਾਮਦ ਕੀਤੀ | ਸੂਤਰਾਂ ਨੇ ਦਸਿਆ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ ਕਰੀਬ 1725 ਕਰੋੜ ਰੁਪਏ ਹੈ | ਪੁਲਿਸ ਦੇ ਸਾਹਮਣੇ ਸੱਭ ਤੋਂ ਵੱਡਾ ਸਵਾਲ ਇਹ ਹੈ ਕਿ ਨਸ਼ਿਆਂ ਦੀ ਇੰਨੀ ਵੱਡੀ ਖੇਪ ਕਿਸਨੇ ਮੰਗਵਾਈ ਸੀ? ਇਸ ਦੇ ਨਾਲ ਹੀ ਸਵਾਲ ਇਹ ਵੀ ਉਠਾਏ ਜਾ ਰਹੇ ਹਨ ਕਿ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਨਸ਼ਿਆਂ ਦੀ ਖੇਪ ਭਾਰਤੀ ਸਰਹੱਦ 'ਚ ਕਿਵੇਂ ਦਾਖ਼ਲ ਹੋਈ? ਕੀ ਇਸ ਦੀ ਕਿਸੇ ਪੱਧਰ 'ਤੇ ਜਾਂਚ ਨਹੀਂ ਹੋਈ?

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement