SC ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਵੇਗਾ ‘’ਜਾਗਰੂਕਤਾ ਹਫਤਾ’’
Published : Sep 22, 2023, 7:41 pm IST
Updated : Sep 22, 2023, 7:41 pm IST
SHARE ARTICLE
File Photo
File Photo

ਸਮਾਜਿਕ ਨਿਆਂ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪੈਂਫਲੈਂਟ ਜਾਰੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। 

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ।  ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ,  ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। 

ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ  ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ। ਇਸ ਮੌਕੇ ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement