ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ
Published : Sep 22, 2023, 6:51 pm IST
Updated : Sep 22, 2023, 6:51 pm IST
SHARE ARTICLE
Dr. Baljit Kaur
Dr. Baljit Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਕਰਜਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਗਰੰਟੀ ਦੇ ਅਧੀਨ ਪ੍ਰਾਪਤ ਕੀਤਾ ਜਾਂਦਾ ਹੈ।

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ  2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਸਵੈ- ਰੋਜਗਾਰ ਸਕੀਮਾਂ ਅਧੀਨ ਘੱਟ ਵਿਆਜ ਦਰਾਂ ਤੇ ਕਰਜੇ ਦਿੱਤੇ ਜਾਂਦੇ ਹਨ ਤਾਂ ਜੋ ਪੱਛੜੀਆਂ ਸ਼੍ਰੇਣੀਆਂ ਦੇ ਬੇਰੁਜਗਾਰ ਨੌਜਵਾਨ ਸਵੈ-ਰੋਜਗਾਰ ਸ਼ੁਰੂ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਕਰਜਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਗਰੰਟੀ ਦੇ ਅਧੀਨ ਪ੍ਰਾਪਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ.  ਦੇ ਹੱਕ ਵਿੱਚ 30 ਕਰੋੜ ਰੁਪਏ ਦੀ ਰਿਵਾਲਵਿੰਗ ਗਰੰਟੀ ਦੇਣ ਦੀ ਸਹਿਮਤੀ ਇਸ ਸ਼ਰਤ ਤੇ ਦਿੱਤੀ ਗਈ ਸੀ ਕਿ ਇਸ ਗਰੰਟੀ ਤੇ ਬਣਦੀ 2 ਪ੍ਰਤੀਸ਼ਤ ਗਰੰਟੀ ਫੀਸ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਜ਼ੋ ਕਿ 60 ਲੱਖ ਰੁਪਏ ਬਣਦੀ ਹੈ। 

ਉਨ੍ਹਾਂ ਦੱਸਿਆ ਕਿ ਇਹ ਗਰੰਟੀ ਫ਼ੀਸ ਦਾ ਵਾਧੂ ਬੋਝ ਬੈਕਫਿੰਕੋ ਤੇ ਪੈਂਦਾ ਸੀ ਜਿਸ ਨੂੰ ਉਨ੍ਹਾਂ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਇਸ ਗਰੰਟੀ ਫ਼ੀਸ ਨੂੰ ਮੁਆਫ਼ ਕਰਨ ਦਾ ਮਾਮਲਾ ਉਠਾਇਆ ਸੀ । ਜਿਸ ਤੇ ਮੁੱਖ ਮੰਤਰੀ ਨੇ ਇਸ ਸਬੰਧੀ ਸਹਿਮਤੀ ਦੇ ਦਿੱਤੀ ਹੈ। ਜਿਸ ਨਾਲ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦਿੰਦੇ ਹੋਏ 60 ਲੱਖ ਰੁਪਏ ਦੀ ਰਾਸ਼ੀ ਨੂੰ ਮੁਆਫ ਕੀਤਾ ਗਿਆ ਹੈ।

 ਉਨ੍ਹਾਂ ਦੱਸਿਆ ਕਿ ਹੁਣ ਬੈਂਕਫਿਕੋ  ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਵੱਧ ਤੋਂ ਵੱਧ ਕਰਜਾ ਪ੍ਰਾਪਤ ਕਰਕੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਗਰੀਬ ਵਰਗ ਦੇ ਵਿਅਕਤੀਆਂ ਨੂੰ ਸਵੈ-ਰੁਜਗਾਰ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏਗਾ।  ਐਨ.ਬੀ.ਸੀ.ਐਫ.ਡੀ.ਸੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਐਜੂਕੇਸ਼ਨ ਲੋਨ ਸਕੀਮ ਅਧੀਨ ਵੀ ਪੱਛੜੀਆਂ ਸ਼੍ਰੇਣੀਆਂ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਉੱਚੇਰੀ ਸਿਖਿਆ ਲਈ ਵੀ 4 ਪ੍ਰਤੀਸ਼ਤ ਸਾਲਾਨਾਂ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਕਮਜੋਰ ਵਰਗ ਦੇ ਲੋਕਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement