PSEB ਵਲੋਂ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਰਜਿਸਟ੍ਰੇਸ਼ਨ ਦੇ ਨਾਂ 'ਤੇ ਵਸੂਲੇ ਜਾ ਰਹੇ ਪੈਸੇ

By : GAGANDEEP

Published : Sep 22, 2023, 8:24 am IST
Updated : Sep 22, 2023, 8:24 am IST
SHARE ARTICLE
photo
photo

ਜਦਕਿ ਰਾਈਟ-ਟੂ -ਐਜੂਕੇਸ਼ਨ 2009 ਤਹਿਤ 5ਵੀਂ-8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਨਹੀਂ ਲਈ ਜਾ ਸਕਦੀ ਕੋਈ ਫੀਸ

 

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ’ਤੇ ਪਾਏ ਜਾ ਰਹੇ ਵਿੱਤੀ ਬੋਝ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਸਰਟੀਫਿਕੇਟ ਲੈਣ ਲਈ 200 ਰੁਪਏ ਫੀਸ ਰੱਖੀ ਹੈ। ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਲਈ ਪ੍ਰਤੀ ਵਿਦਿਆਰਥੀ 200 ਰੁਪਏ ਫੀਸ ਵਸੂਲੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਰੋਧ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ 

ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ 'ਤੇ 1500 ਰੁਪਏ ਜੁਰਮਾਨਾ ਭਰਨਾ ਪਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਨ ਲਈ 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੋਂ 200 ਰੁਪਏ ਵਸੂਲੇ ਜਾਣ ਦਾ ਐਲਾਨ ਕੀਤਾ ਗਿਆ ਹੈ।  ਰਾਈਟ-ਟੂ -ਐਜੂਕੇਸ਼ਨ 2009 ਤਹਿਤ 5ਵੀਂ-8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾ ਸਕਦੀ।

ਇਹ ਵੀ ਪੜ੍ਹੋ: ਖ਼ਸਤਾ ਹੋ ਰਹੀ ਗੁਰਦੁਆਰਾ ਪੰਜਾ ਸਾਹਿਬ ਦੀ ਇਮਾਰਤ 

•ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਜਨਰਲ ਸਕੱਤਰ ਬਲਬੀਰ ਚੰਦ ਲੌਂਗੋਵਾਲ ਨੇ ਕਿਹਾ ਕਿ ਬੋਰਡ ਮਨਮਾਨੇ ਢੰਗ ਨਾਲ ਫੀਸ ਨਹੀਂ ਵਸੂਲ ਸਕਦਾ। ਅਸੀਂ ਇਸਦਾ ਵਿਰੋਧ ਕਰ ਰਹੇ ਹਾਂ। 5ਵੀਂ ਅਤੇ 8ਵੀਂ ਜਮਾਤ ਦੇ ਲੱਖਾਂ ਵਿਦਿਆਰਥੀ ਹਨ, ਜਿਨ੍ਹਾਂ ਦੇ ਮਾਪਿਆਂ ਤੋਂ ਫੀਸਾਂ ਦੇ ਨਾਂ 'ਤੇ ਕਰੋੜਾਂ ਰੁਪਏ ਵਸੂਲੇ ਜਾਂਦੇ ਹਨ। ਕੱਢੇ ਜਾ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement