ਲੁਧਿਆਣਾ ਵਿਚ ਚੋਰਾਂ ਨੇ ਟਿਊਸ਼ਨ ਜਾ ਰਹੇ ਬੱਚੇ ਤੋਂ ਖੋਹਿਆ ਮੋਬਾਇਲ

By : GAGANDEEP

Published : Sep 22, 2023, 1:15 pm IST
Updated : Sep 22, 2023, 1:15 pm IST
SHARE ARTICLE
photo
photo

ਘਟਨਾ ਸੀਸੀਟੀਵੀ ਵਿਚ ਹੋਈ ਕੈਦ

 

 ਲੁਧਿਆਣਾ: ਸੂਬੇ ਵਿਚ ਚੋਰੀ ਦੀਆਂ ਘਟਨਾਵਾਂ ਆਮ ਹਨ। ਹੁਣ ਲੁਧਿਆਣਾ 'ਚ ਟਿਊਸ਼ਨ ਜਾ ਰਹੇ ਵਿਦਿਆਰਥੀ ਨੂੰ ਲੁਟੇਰਿਆਂ ਨੇ ਲੁੱਟ ਲਿਆ। ਬਦਮਾਸ਼ਾਂ ਨੇ ਪਹਿਲਾਂ ਗ੍ਰੀਨ ਲੈਂਡ ਸਕੂਲ ਨੇੜੇ ਵਿਦਿਆਰਥੀ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਵਿਦਿਆਰਥੀ ਨੂੰ ਧਮਕਾਇਆ ਗਿਆ ਅਤੇ ਮੋਬਾਈਲ ਖੋਹ ਲਿਆ ਗਿਆ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।

 ਪੜ੍ਹੋ ਪੂਰੀ ਖਬਰ: ਕਪੂਰਥਲਾ ਵਿਚ ਇਨਸਾਨੀਅਤ ਸ਼ਰਮਸਾਰ, ਭਰਾ ਨੇ ਹੀ ਕੀਤਾ ਭੈਣ ਨਾਲ ਬਲਾਤਕਾਰ 

ਵਿਦਿਆਰਥੀ ਰੌਬਿਨ ਨੇ ਦੱਸਿਆ ਕਿ ਉਹ 9ਵੀਂ ਜਮਾਤ ਦਾ ਵਿਦਿਆਰਥੀ ਹੈ। ਬੀਤੀ ਸ਼ਾਮ ਉਹ ਟਿਊਸ਼ਨ ਪੜ੍ਹਨ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਦਾ ਪਿੱਛਾ ਕੀਤਾ। ਗਲੀ ਸੁੰਨਸਾਨ ਹੋਣ ਕਾਰਨ ਉਨ੍ਹਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਉਸ ਨੂੰ ਮੋਬਾਈਲ ਦੇਣ ਲਈ ਕਿਹਾ। ਜਦੋਂ ਉਸ ਨੇ ਇਨ੍ਹਾਂ ਲੋਕਾਂ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿਤਾ। ਉਸਨੇ ਗਲੀ ਵਿੱਚ ਬਹੁਤ ਰੌਲਾ ਪਾਇਆ, ਪਰ ਇਹ ਸੁੰਨਸਾਨ ਇਲਾਕਾ ਹੋਣ ਕਰਕੇ ਕੋਈ ਵੀ ਉਸਦੀ ਮਦਦ ਲਈ ਨਹੀਂ ਆਇਆ।

 ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ 'ਮੌਜਾਂ ਹੀ ਮੌਜਾਂ' ਦਾ ਟ੍ਰੇਲਰ ਕੀਤਾ ਲਾਂਚ

ਬਦਮਾਸ਼ਾਂ ਨੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੋਬਾਈਲ ਫੋਨ ਖੋਹ ਲਿਆ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਲੇਮ ਟਾਬਰੀ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement