ਭਰਤ ਇੰਦਰ ਚਹਿਲ ਦੇ ਮਾਮਲੇ ਦੀ ਸੁਣਵਾਈ ਤੋਂ ਹਟੇ ਜਸਟਿਸ ਬਹਿਲ
Published : Sep 22, 2023, 7:06 pm IST
Updated : Sep 22, 2023, 7:06 pm IST
SHARE ARTICLE
Bharat Inder Chahal
Bharat Inder Chahal

ਮਾਮਲਾ ਸੁਣਵਾਈ ਹਿੱਤ ਦੂਜੀ ਬੈਂਚ ਨੂੰ ਰੈਫਰ ਕਰ ਦਿੱਤਾ ਹੈ

 

ਚੰਡੀਗੜ੍ਹ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਵੱਲੋਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਕੇਸ ਵਿੱਚ ਜਮਾਨਤ ਲਈ ਦਾਖ਼ਲ ਅਰਜੀ ਦੀ ਸੁਣਵਾਈ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਤੇ ਮਾਮਲਾ ਸੁਣਵਾਈ ਹਿੱਤ ਦੂਜੀ ਬੈਂਚ ਨੂੰ ਰੈਫਰ ਕਰ ਦਿੱਤਾ ਹੈ।

ਇਹ ਮਾਮਲਾ ਸ਼ੁੱਕਰਵਾਰ ਨੂੰ ਜਸਟਿਸ ਵਿਕਾਸ ਬਹਿਲ ਦੀ ਬੈਂਚ ਮੂਹਰੇ ਸੁਣਵਾਈ ਹਿੱਤ ਆਇਆ ਸੀ ਤੇ ਪਟੀਸ਼ਨ ’ਤੇ ਬਹਿਸ ਸ਼ੁਰੂ ਹੋਣ ਦੇ ਨਾਲ ਹੀ ਬੈਂਚ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਚਹਿਲ ਨੇ ਇਸੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਜਮਾਨਤ ਅਰਜੀ ਦਾਖ਼ਲ ਕੀਤੀ ਸੀ ਤੇ ਅਰਜੀ ਰੱਦ ਹੋਣ ’ਤੇ ਹੁਣ ਹਾਈਕੋਰਟ ਪਹੁੰਚ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਇਦਾਦ ਦੇ ਬਿਓਰੇ ਦਾ ਚਾਰਟ ਹੀ ਨਹੀਂ ਦਿੱਤਾ ਗਿਆ ਤੇ ਉਹ ਜਵਾਬ ਕਿਵੇਂ ਦੇਣਗੇ

ਜਿਸ ’ਤੇ ਬੈਂਚ ਨੇ ਵੀਰਵਾਰ ਨੂੰ ਸੁਣਵਾਈ ਕਰਦਿਆਂ ਚਾਰਟ ਦੇਣ ਦੀ ਹਦਾਇਤ ਕੀਤੀ ਤੇ ਵੀਰਵਾਰ ਨੂੰ ਚਾਰਟ ਦੇ ਦਿੱਤਾ ਗਿਆ ਸੀ ਤੇ ਬੈਂਚ ਨੇ ਚਹਿਲ ਨੂੰ ਇਸ ਦਾ ਜਵਾਬੀ ਚਾਰਟ ਪੇਸ਼ ਕਰਨ ਲਈ ਕਿਹਾ ਹੈ ਤੇ ਨਾਲ ਹੀ ਸ਼ੁੱਕਰਵਾਰ ਨੂੰ ਬਹਿਸ ਕਰਨ ਦੀ ਗੱਲ ਕਹੀ ਸੀ ਪਰ ਅੱਜ ਉਨ੍ਹਾਂ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਜਿਕਰਯੋਗ ਹੈ ਕਿ ਵਿਜੀਲੈਂਸ ਬਿਉਰੋ ਨੇ ਮਾਮਲਾ ਦਰਜ ਕਰਨ ਤੋਂ ਪਹਿਲਾਂ ਚਹਿਲ ਨੂੰ ਜਾਂਚ ਲਈ ਬੁਲਾਇਆ ਸੀ ਪਰ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਵਿਰੁੱਧ ਨਾ ਕੋਈ ਮਾਮਲਾ ਦਰਜ ਹੈ ਤੇ ਨਾ ਹੀ ਕੋਈ ਨੋਟਿਸ ਦਿੱਤਾ ਗਿਆ ਤੇ ਹਾਈਕੋਰਟ ਪਹੁੰਚ ਕੀਤੀ ਸੀ ਤੇ ਇਸੇ ਦੌਰਾਨ ਵਿਜੀਲੈਂਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement