Hoshiarpur News : ਪੰਜਾਬੀ ਨੌਜਵਾਨ ਦੀ ਦੁਬਈ 'ਚ ਸੜਕ ਹਾਦਸੇ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Published : Sep 22, 2024, 2:57 pm IST
Updated : Sep 22, 2024, 3:02 pm IST
SHARE ARTICLE
Punjabi youth died
Punjabi youth died

ਕੁੱਝ ਦਿਨ ਪਹਿਲਾਂ ਹੀ ਮਿਲਿਆ ਸੀ ਦੁਬਈ ਦਾ ਡਰਾਈਵਿੰਗ ਲਾਇਸੰਸ

 Hoshiarpur News : ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮ੍ਰਿਤਕ ਨੌਜਵਾਨ ਲਖਵਿੰਦਰ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਬੇਟਾ ਸੀ। ਲਖਵਿੰਦਰ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਓਥੇ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਦਾ ਕੰਮ ਕਰਦਾ ਸੀ। ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ।

ਮਿਲ ਗਿਆ ਸੀ ਦੁਬਈ ਦਾ ਡਰਾਈਵਿੰਗ ਲਾਇਸੰਸ 

ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਨੇ ਫੋਨ 'ਤੇ ਦੱਸਿਆ ਸੀ ਕਿ ਉਸ ਨੂੰ ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਮਿਲ ਗਿਆ ਹੈ। ਇਸ ਗੱਲ ਨਾਲ ਪੂਰੇ ਪਰਿਵਾਰ 'ਚ ਖੁਸ਼ੀ ਦੀ ਲਹਿਰ ਸੀ ਪਰ ਕੱਲ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ।

ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਜਾਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਰਿਵਾਰ ਉਸਦਾ ਅੰਤਿਮ ਸਸਕਾਰ ਕਰ ਸਕੇ।

 

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement