ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਹਾਈ ਕੋਰਟ ਪੁੱਜਾ
Published : Oct 22, 2018, 11:33 pm IST
Updated : Oct 22, 2018, 11:33 pm IST
SHARE ARTICLE
Punjab and Haryana High Court
Punjab and Haryana High Court

ਦੁਸਹਿਰੇ ਮੌਕੇ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ...........

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਦੁਸਹਿਰੇ ਮੌਕੇ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ।  ਹਾਈ ਕੋਰਟ ਵਿਚ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜਿਸ 'ਤੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਨੂੰ ਪ੍ਰਵਾਨ ਕਰਦਿਆਂ ਮੰਗਲਵਾਰ ਨੂੰ ਸੁਣਵਾਈ ਦਾ ਫ਼ੈਸਲਾ ਲਿਆ ਹੈ।

ਦਿਨੇਸ਼ ਢਕੋਰੀਆ ਨਾਮਕ ਸ਼ਖ਼ਸ ਵਲੋਂ ਦਾਖ਼ਲ ਇਸ ਪਟੀਸ਼ਨ ਤਹਿਤ ਮੰਗ ਕੀਤੀ ਗਈ ਹੈ  ਕਿ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ ਅਤੇ ਪੀੜਤਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾਵੇ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿਤੇ ਹੋਏ ਹਨ। ਗ੍ਰਹਿ ਵਿਭਾਗ ਨੇ ਨੋਟੀਫ਼ੀਕੇਸ਼ਨ  ਵੀ ਜਾਰੀ ਕਰ ਦਿਤਾ ਹੈ। ਜਲੰਧਰ  ਦੇ ਡਵੀਜ਼ਨਲ ਕਮਿਸ਼ਨਰ ਬਲਦੇਵ ਪੁਰੁਸ਼ਾਰਥ ਜਾਂਚ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement