ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Oct 22, 2018, 7:30 pm IST
Updated : Oct 22, 2018, 7:30 pm IST
SHARE ARTICLE
Caught ASI by Vigilance in bribe matter
Caught ASI by Vigilance in bribe matter

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਬਸਤੀ ਟੈਂਕਾਂ ਵਾਲੀ, ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਾ...

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਬਸਤੀ ਟੈਂਕਾਂ ਵਾਲੀ, ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ  ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਸਬੀਰ ਸਿੰਘ ਵਾਸੀ ਪਿੰਡ ਤੋਗਾ ਸਿੰਘ ਵਾਲਾ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਲੋਂ ਦਰਜ ਕਰਵਾਏ ਗਏ ਮੁਕੱਦਮੇ ਵਿਚ ਦੋਸ਼ੀਆਂ ਖਿਲਾਫ਼ ਕਾਰਵਾਈ ਕਰਕੇ ਚਲਾਨ ਅਦਾਲਤ ਵਿਚੋਂ ਪੇਸ਼ ਕਰਨ ਬਦਲੇ 1,00,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement