ਜੀਓ ਦਾ ਸ਼ੋਅ ਰੂਮ ਬੰਦ ਕਰਵਾ ਗੜ੍ਹਸ਼ੰਕਰ 'ਚ ਅਕਾਲੀ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ
Published : Oct 22, 2020, 1:44 pm IST
Updated : Oct 22, 2020, 1:44 pm IST
SHARE ARTICLE
jio
jio

ਅਕਾਲੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ।

ਗੜ੍ਹਸ਼ੰਕਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਆਗੂਆਂ ਹਰਜੀਤ ਸਿੰਘ ਭਾਤਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬੂਟਾ ਸਿੰਘ ਅਲੀਪੁਰ ਵਲੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਜੀਓ ਮੋਬਾਇਲ ਕੰਪਨੀ ਦਾ ਇਕ ਸ਼ੋਅ ਰੂਮ ਬੰਦ ਕਰਵਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 

jio

ਇਸ ਪ੍ਰਦਰਸ਼ਨ 'ਚ ਅਕਾਲੀ ਆਗੂਆਂ ਨੇ ਇਕੱਤਰ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇ ਲਗਾਏ। ਇਸ ਦੌਰਾਨ ਉਨ੍ਹਾਂ ਨੇ ਜੀਓ ਸ਼ੋਅ ਰੂਮ ਨੂੰ ਬੰਦ ਕਰਵਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਘਰਾਣਿਆਂ ਅੰਬਾਨੀ ਅਤੇ ਅੰਡਾਨੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement