ਵਿਧਾਨ ਸਭਾ 'ਚ ਪਾਸ ਬਿਲਾਂ ਉਤੇ ਸੁਖਬੀਰ ਵਲੋਂ ਧਾਰੀ ਚੁੱਪ ਪਿਛੇ ਕੋਈ ਵੱਡੀ ਸਾਜ਼ਸ਼ : ਜਾਖੜ
Published : Oct 22, 2020, 7:07 am IST
Updated : Oct 22, 2020, 7:07 am IST
SHARE ARTICLE
image
image

ਵਿਧਾਨ ਸਭਾ 'ਚ ਪਾਸ ਬਿਲਾਂ ਉਤੇ ਸੁਖਬੀਰ ਵਲੋਂ ਧਾਰੀ ਚੁੱਪ ਪਿਛੇ ਕੋਈ ਵੱਡੀ ਸਾਜ਼ਸ਼ : ਜਾਖੜ

'ਆਪ' ਤੇ ਅਕਾਲੀ ਦਲ ਨੂੰ 'ਪਲਟੂ' ਰੋਗ ਤੋਂ ਪੀੜਤ ਦਸਿਆ


ਚੰਡੀਗੜ੍ਹ, 21 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ ਹੈ।
ਇੱਥੇ ਅੱਜ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ


ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਬਚਾਉਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਾਇਮ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਇਤਿਹਾਸ ਸਿਰਜਿਆ ਹੈ ਅਤੇ ਕਾਂਗਰਸ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਗੈਰ ਭਾਜਪਾ ਜਾਂ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ। ਇਹ ਸਰਕਾਰਾਂ ਵੀ ਪੰਜਾਬ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਆਪਣੀਆਂ ਵਿਧਾਨ ਸਭਾਵਾਂ ਵਿੱਚ ਅਜਿਹੇ ਬਿੱਲ ਲਿਆ ਸਕਦੀਆਂ ਹਨ।
ਕਾਂਗਰਸ ਪ੍ਰਧਾਨ ਨੇ 'ਆਪ' ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਤਾਂ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਦਾ ਖੁੱਲ੍ਹ ਕੇ ਸਮਰਥਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ ਪਰ ਬਾਅਦ ਵਿੱਚ ਆ ਕੇ ਇਸ ਦੇ ਕਾਨੂੰਨੀ ਆਧਾਰ ਉਤੇ ਰੌਲਾ ਪਾ ਕੇ ਪਾਰਟੀ ਦੇ 'ਪਲਟੂ' ਰੋਗ ਤੋਂ ਪੀੜਤ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਤਿੰਨ ਮਹੀਨੇ ਤੱਕ ਇਨ੍ਹਾਂ ਕੇਂਦਰੀ ਖੇਤੀ ਬਿੱਲਾਂ ਦੇ ਸੋਹਲੇ ਗਾਉਂਦਾ ਰਿਹਾ ਅਤੇ ਫਿਰ ਯਕਦਮ 'ਪਲਟੂ' ਰੋਗ ਨਾਲ ਪੀੜਤ ਹੋਣ ਦਾ ਸਬੂਤ ਦਿੰਦਿਆਂ ਇਨ੍ਹਾਂ ਨੂੰ ਕਾਲੇ ਕਾਨੂੰਨ ਦੱਸਣ ਲੱਗ ਪਿਆ। ਹੁਣ ਅਕਾਲੀ ਦਲ ਦੀ ਤਰਜ਼ ਉਤੇ ਹੀ 'ਆਪ' ਵੀ ਇਸੇ ਰੋਗ ਤੋਂ ਪੀੜਤ ਹੋ ਚੁੱਕੀ ਹੈ ਅਤੇ ਪਹਿਲਾਂ ਵਿਧਾਨ ਸਭਾ ਵਿੱਚ ਬਿੱਲਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਇਸ ਦੀਆਂ ਕਾਨੂੰਨੀ ਖਾਮੀਆਂ ਕੱਢਣ ਲੱਗ ਪਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਤੇ 'ਆਪ' ਪੰਜਾਬ ਨੂੰ ਮੰਡੀ ਐਲਾਨਣ ਦਾ ਜੋ ਰੌਲਾ ਪਾ ਰਹੀਆਂ ਹਨ, ਉਸ ਨਾਲ ਕਿਸੇ ਹੋਰ ਦਾ ਨਹੀਂ, ਸਗੋਂ ਪੰਜਾਬ ਦੇ ਛੋਟੇ ਵਪਾਰੀਆਂ ਦਾ ਨੁਕਸਾਨ ਹੋਵੇਗਾ ਕਿਉਂਕਿ ਜੇ ਅਸੀਂ ਪੂਰੇ ਪੰਜਾਬ ਨੂੰ ਹੀ ਮੰਡੀ ਐਲਾਨ ਦਿੱਤਾ ਤਾਂ ਪਿੰਡਾਂ ਵਿੱਚ ਬੈਠੇ ਛੋਟੇ ਦੁਕਾਨਦਾਰ ਤੇ ਹੋਰ ਕੰਮ-ਧੰਦੇ ਕਰਨ ਵਾਲੇ ਵੀ ਮੰਡੀ ਟੈਕਸ ਤੇ ਹੋਰ ਕਾਨੂੰਨਾਂ ਦੇ ਘੇਰੇ ਵਿੱਚ ਆ ਜਾਣਗੇ। ਇਸ ਕਾਰਨ ਉਨ੍ਹਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ। ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਬਿੱਲਾਂ ਬਾਰੇ ਪਿੰਡ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮੁਲਕ ਨੂੰ ਇਕ ਨਵੀਂ ਰਾਹ ਦਿਖਾਈ ਹੈ ਕਿਉਂਕਿ ਇਹ ਮੁੱਦਾ ਇਕੱਲੇ ਪੰਜਾਬ ਦਾ ਨਹੀਂ, ਸਗੋਂ ਸਾਰੇ ਦੇਸ਼ ਦਾ ਹੈ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਕੇਂਦਰੀ ਮੰਤਰੀਆਂ ਨੂੰ ਖੇਤੀ ਕਾਨੂੰਨਾਂ ਬਾਰੇ ਬਹਿਸ ਦੀ ਚੁਣੌਤੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਮੇਰੇ (ਜਾਖੜ) ਨਾਲ ਇਨ੍ਹਾਂ ਕਾਨੂੰਨਾਂ ਦੇ ਕਿਸਾਨ ਹਿਤੂ ਪਹਿਲੂਆਂ ਬਾਰੇ ਕਦੇ ਵੀ ਤੇ ਕਿਤੇ ਵੀ ਚਰਚਾ ਕਰ ਸਕਦੇ ਹਨ। ਜੇ ਇਸ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਬਾਬਤ ਰਸਮੀ ਸੱਦਾ ਵੀ ਭਿਜਵਾ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਦੇ ਪ੍ਰਤੀਨਿਧ ਦੋ ਮੈਂਬਰਾਂ ਕੋਲ ਪੂਰੇ ਸਦਨ ਨੂੰ ਕੇਂਦਰੀ ਕਾਨੂੰਨਾਂ ਬਾਰੇ ਚਾਨਣਾ ਪਾਉਣ ਦਾ ਸੁਨਿਹਰੀ ਮੌਕਾ ਸੀ, ਜਿਹੜਾ ਉਨ੍ਹਾਂ ਨੇ ਗਵਾ ਲਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚੋਂ ਗ਼ੈਰਹਾਜ਼ਰ ਹੋ ਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement