ਦਲਿਤ ਇਨਸਾਫ਼ ਯਾਤਰਾ- ਗ੍ਰਿਫ਼ਤਾਰੀ ਦੇ ਵਿਰੋਧ 'ਚ ਸਰਕਟ ਹਾਊਸ 'ਚ ਧਰਨੇ 'ਤੇ ਬੈਠੇ ਭਾਜਪਾ ਆਗੂ
Published : Oct 22, 2020, 3:13 pm IST
Updated : Oct 22, 2020, 3:14 pm IST
SHARE ARTICLE
protest
protest

ਇਸ ਗ੍ਰਿਫ਼ਤਾਰੀ ਦੇ ਵਿਰੋਧ 'ਚ ਭਾਜਪਾ ਆਗੂ ਸਰਕਟ ਹਾਊਸ 'ਚ ਧਰਨੇ 'ਤੇ ਬੈਠ ਗਏ ਹਨ।

ਜਲੰਧਰ- ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਦਲਿਤ ਇਨਸਾਫ਼ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ  'ਦਲਿਤ ਇਨਸਾਫ਼ ਯਾਤਰਾ ਦੌਰਾਨ ਭਾਜਪਾ ਆਗੂਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਪੁਲਿਸ ਵਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ  ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦੇ ਵਿਰੋਧ 'ਚ ਭਾਜਪਾ ਆਗੂ ਸਰਕਟ ਹਾਊਸ 'ਚ ਧਰਨੇ 'ਤੇ ਬੈਠ ਗਏ ਹਨ।

ਦਲਿਤ ਇਨਸਾਫ਼ ਯਾਤਰਾ

ਦੱਸ ਦੇਈਏ ਕਿ ਜਲੰਧਰ ਦੇ ਸੂਰਿਆ ਇਨਕਲੇਵ ਤੋਂ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਈ ਸੀ। ਇਸ ਯਾਤਰਾ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸ਼ਾਮਿਲ ਹੋਏ ਸਨ। ਜਦੋ ਇਹ ਯਾਤਰਾ ਜਲੰਧਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਣ ਲਗੀ ਤੇ ਪੁਲਿਸ ਅਤੇ ਭਾਜਪਾ ਆਗੂਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਅਤੇ ਪੁਲਿਸ ਨੇ ਵਿਜੈ ਸਾਂਪਲਾ  ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਹੈ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement