ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲ ਕੇਂਦਰ ਅਤੇ ਰਾਜ ਸਰਕਾਰ ਦੀ ਮਿਲੀਭੁਗਤ-ਸੁਖਬੀਰ ਬਾਦਲ
Published : Oct 22, 2020, 7:11 pm IST
Updated : Oct 22, 2020, 7:17 pm IST
SHARE ARTICLE
Sukhbir sinhg badal
Sukhbir sinhg badal

ਕਾਂਗਰਸ ਸਰਕਾਰ ਦੋਨਾਂ ਰਾਜਾਂ ਦੇ ਕਿਸਾਨਾਂ ਨੂੰ ਆਪਸ ਵਿਚ ਲੜਾਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀਆਂ ਸ਼ਜ਼ਿਸਾਂ ਘੜ ਰਹੀ ਹੈ

ਚੰਡੀਗੜ੍ਹ : ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੈਪਟਨ ਸਰਕਾਰ ਵੱਲੋਂ ਕੱਲ੍ਹ ਪਾਸ ਕੀਤੇ ਕਾਨੂੰਨਾਂ ਦੇ ਨਾਲ ਜੁੜੇ ਸਵਾਲਾਂ ਦੇ ਸੰਬੰਧ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ । ਜਿਸ ਵਿਚ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਨੂੰਨਾਂ ਦੀ ਨੁਕਤਾਚੀਨੀ ਕੀਤੀ ਗਈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਬਿੱਲਾਂ ਤੇ ਕੇਂਦਰ ਅਤੇ ਰਾਜ ਸਰਕਾਰ ਦਰਮਿਆਨ ਇੱਕ ਮਿਲੀਭੁਗਤ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਗਿਆ ਹੈ ।

Captain Amrinder Singh Captain Amrinder Singh
 

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੱਲ੍ਹ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ । ਉਹ ਮੋਦੀ ਅਤੇ ਕੈਪਟਨ ਜੋੜੀ ਦੀ ਸਿਆਸੀ ਚਾਲ ਸੀ । ਫ਼ਸਲਾਂ ਦੀ ਖਰੀਦ ਦੀ ਜ਼ਿਮੇਵਾਰੀ ਨੇ ਰਾਜ ਅਤੇ ਕੇਂਦਰ ਸਰਕਾਰ ਦੋਵਾਂ ਵਿਚਕਾਰ ਸਪੱਸ਼ਟ ਕਰਨ ਦੀ ਬਜਾਏ ਹਵਾ ਚ ਲਟਕਾ ਕੇ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ । ਉਹਨਾਂ ਕਿਹਾ ਕਿ ਕਿਰਸਾਨੀ ਦੀ ਸਮੱਸਿਆ ਪੂਰੇ ਦੇਸ਼ ਦੇ ਕਿਸਾਨਾਂ ਦੀ ਹੈ ।

PM ModiPM Modi
ਕਾਂਗਰਸ ਸਰਕਾਰ ਦੋਨਾਂ ਰਾਜਾਂ ਦੇ ਕਿਸਾਨਾਂ ਨੂੰ ਆਪਸ ਵਿਚ ਲੜਾਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀਆਂ ਸ਼ਜ਼ਿਸਾਂ ਘੜ ਰਹੀ ਹੈ । ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਸਗੋਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਵਿਚ ਸੋਧ ਹੀ ਕੀਤਾ ਹੈ । ਜਿਸ ਦਾ ਮਤਲਬ ਹੈ  ਕਿ ਰਾਜ ਸਰਕਾਰ ਨੂੰ ਕੇਂਦਰ ਸਰਕਾਰ ਦੇ ਪਾਸ ਕੀਤੇ ਕਾਨੂੰਨ ਮਨਜੂਰ ਹਨ । ਐਮ ਐਸ ਪੀ ਨੂੰ ਯਕੀਨੀ ਬਣਾਉਣ ਦੇ ਮਸਲੇ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਸਾਰੀਆਂ ਫ਼ਸਲਾਂ ਨੂੰ ਐਮ ਐਸ ਪੀ ਤੇ ਖਰੀਦਣ ਦੀ ਬਜਾਏ ਕੇਵਲ ਝੋਨੇ ਅਤੇ ਕਣਕ ਦੀ ਖਰੀਦ ਬਾਰੇ ਗੱਲ ਕੀਤੀ ਹੈ । ਬਾਕੀ ਫ਼ਸਲਾਂ ਦੀ ਖਰੀਦ ਬਾਰੇ ਕੈਪਟਨ ਦਾ ਬਣਾਇਆ ਬਿੱਲ ਚੁੱਪ ਹੈ ।

farmer protestFarmer protest
 ਬਿੱਲ ਵਿਚ ਕਿਤੇ ਜ਼ਿਕਰ ਤੱਕ ਨਹੀਂ ਹੈ । ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇਸ ਬਿੱਲ ਵਿਚ ਪ੍ਰਾਈਵੇਟ ਮੰਡੀਆਂ ਬਣਾਉਣ ਨੂੰ ਪੂਰੀ ਖੁੱਲ੍ਹ ਦਿੱਤੀ ਹੈ । ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਲੁੱਟ ਵਿਚ ਹੋਰ ਵਾਧਾ ਹੋਵੇਗਾ ।   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement