ਬੈਂਸ ਦੇ ਸਮਰਥਕਾਂ ਵਲੋਂ ਜਬਰਦਸਤ ਪ੍ਰਦਰਸ਼ਨ,ਗਧੇ 'ਤੇ ਬਿਠਾ ਕੇ ਫੂਕਿਆ ਢਾਂਡਾ ਤੇ ਬਾਦਲ ਦਾ ਪੁਤਲਾ 
Published : Oct 22, 2021, 2:49 pm IST
Updated : Oct 22, 2021, 2:49 pm IST
SHARE ARTICLE
protest in ludhiana
protest in ludhiana

ਉਨ੍ਹਾਂ ਮੰਗ ਕੀਤੀ ਕਿ ਬਾਰ ਕੌਂਸਲ ਨੂੰ ਉਸ ਦਾ ਲਾਈਸੈਂਸ ਰੱਦ ਕਰ ਦੇਣਾ ਚਾਹੀਦਾ ਹੈ। 

ਲੁਧਿਆਣਾ (ਰਾਜਵਿੰਦਰ ਸਿੰਘ) : ਸ਼ਹਿਰ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ  ਰੋਸ ਮਾਰਚ ਕੱਢਿਆ ਗਿਆ ਕਿਉਂਕਿ ਬੀਤੇ ਦਿਨ ਇਕ ਔਰ ਜਿਸ ਨੇ ਸਿਮਰਜੀਤ ਬੈਂਸ 'ਤੇ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ, ਉਸ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। 

 SIT to probe rape case against Simarjit BainsSIT Simarjit Bains

ਇਸ ਸਬੰਧੀ ਅਕਾਲੀ ਦਲ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਵਲੋਂ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਇਹ ਮਾਰਚ ਹਰੀਸ਼ ਰਾਏ ਢਾਂਡਾ ਦੇ ਪੁਤਲੇ ਨੂੰ ਗਧੇ 'ਤੇ ਬਿਠਾ ਕੇ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। 

protestprotest

ਜਾਣਕਾਰੀ ਅਨੁਸਾਰ ਇਸ ਦੌਰਾਨ ਸੁਖਬੀਰ ਬਾਦਲ ਵੀ ਲੁਧਿਆਣਾ ਵਿਚ ਹੀ ਸਨ ਅਤੇ ਉਨ੍ਹਾਂ ਨੂੰ ਚੂੜੀਆਂ ਦਿਖਾਉਣ ਲਈ ਜਦੋਂ ਲੋਕ ਇਨਸਾਫ ਪਾਰਟੀ ਦੇ ਆਗੂ ਅੱਗੇ ਵਧੇ ਤਾਂ ਉਨ੍ਹਾਂ ਨੂੰ ਮੌਕੇ 'ਤੇ ਹੀ ਰੋਕ ਲਿਆ ਗਿਆ।  ਪ੍ਰਦਰਸ਼ਨ ਦੇ ਦੌਰਾਨ ਬੈਂਸ 'ਤੇ ਇਲਜ਼ਾਮ ਲਗਾਉਣ ਵਾਲੀ ਦੂਸਰੀ ਮਹਿਲਾ ਵੀ ਮੌਕੇ 'ਤੇ ਪਹੁੰਚੀ ਅਤੇ ਬੈਂਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।  ਇਸ ਦੌਰਾਨ ਅਕਾਲੀ ਦਲ ਦੇ ਵੀ ਕੁਝ ਵਰਕਰ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਪਹੁੰਚ ਗਏ ਅਤੇ ਮਾਹੌਲ ਤਣਾਅਪੂਰਨ ਹੋ ਗਿਆ ਪਰ ਪੁਲੀਸ ਨੇ ਮਾਹੌਲ ਸ਼ਾਂਤ ਕਰਵਾਇਆ। 

Sukhbir Singh BadalSukhbir Singh Badal

ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨੇ ਕਿਹਾ ਕਿ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ ਅਤੇ ਇਸ ਪਿੱਛੇ ਹਰੀਸ਼ ਰਾਏ ਢਾਂਡਾ ਹੈ ਜਿਸ ਨੇ ਔਰਤਾਂ ਨੂੰ ਇਹ ਸਭ ਕਰਨ ਲਈ ਕਿਹਾ ਹੈ। ਹੱਥ ਵਿਚ ਫਾੜੀਆਂ ਚੂੜੀਆਂ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੂੜੀਆਂ ਹਰੀਸ਼ ਰਾਏ ਢਾਂਡਾ ਨੂੰ ਦੇਣ ਜਾ ਰਹੇ ਹਾਂ। ਉਨ੍ਹਾਂ ਮੰਗ ਕੀਤੀ ਕਿ ਬਾਰ ਕੌਂਸਲ ਨੂੰ ਉਸ ਦਾ ਲਾਈਸੈਂਸ ਰੱਦ ਕਰ ਦੇਣਾ ਚਾਹੀਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement