ਕਰਜ਼ੇ ਤੋਂ ਤੰਗ ਆ ਕੇ ਜ਼ਿਲ੍ਹਾ ਮਾਨਸਾ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Oct 22, 2021, 4:49 pm IST
Updated : Oct 22, 2021, 4:49 pm IST
SHARE ARTICLE
Debt-ridden Mansa farmer commits suicide
Debt-ridden Mansa farmer commits suicide

ਮ੍ਰਿਤਕ ਕਿਸਾਨ ਸਿਰ ਅੱਠ ਲੱਖ ਰੁਪਏ ਦਾ ਕਰਜ਼ਾ

 

ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ 45 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਨੇ ਕੁਝ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ  ਦੀ ਫਸਲ ਬੀਜੀ ਸੀ।  ਗੁਲਾਬੀ ਸੁੰਡੀ ਪੈਦਾ ਹੋਣ ਕਾਰਨ ਸਾਰੀ ਫਸਲ ਬਰਬਾਦ ਹੋ ਗਈ ਸੀ।

 

 

Gurpreet Singh
Gurpreet Singh

 

ਮ੍ਰਿਤਕ ਕਿਸਾਨ ਕੋਲ ਡੇਢ ਏਕੜ ਜ਼ਮੀਨ ਹੈ, ਪਰ ਸਾਰੀ ਫਸਲ ਖਰਾਬ ਹੋਣ ਕਾਰਨ ਉਹ ਬਹੁਤ ਪ੍ਰੇਸ਼ਾਨ ਸੀ ਜਿਸ ਕਾਰਨ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਸਿਰ 8 ਲੱਖ ਰੁਪਏ ਦਾ ਕਰਜ਼ਾ ਹੈ।

 

DeathDeath

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਰਜ਼ੇ ਅਤੇ ਫਸਲ ਖਰਾਬ ਹੋਣ ਕਾਰਨ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਆਪਣੇ ਪਿੱਛੇ 3 ਬੱਚੇ ਅਤੇ ਪਤਨੀ ਨੂੰ ਕਰਜ਼ਦਾਰ ਵਜੋਂ ਛੱਡ ਗਿਆ ਹੈ।

 

Gurpreet SinghGurpreet Singh

 

ਕਿਸਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

 

deathdeath

ਪਰਿਵਾਰਕ ਮੈਂਬਰਾਂ ਨੇ ਬਿਆਨ ਵਿੱਚ ਕਿਹਾ ਕਿ ਗੁਰਪ੍ਰੀਤ ਸਿੰਘ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement