ਗੈਂਗਸਟਰ ਭਗਵਾਨਪੁਰੀਆ ਨੇ ਦਿੱਤੀ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ, 1 ਕਰੋੜ ਦੀ ਫਿਰੌਤੀ ਵੀ ਮੰਗੀ 
Published : Oct 22, 2021, 1:53 pm IST
Updated : Oct 22, 2021, 1:53 pm IST
SHARE ARTICLE
Jaggu Bhagwanpuria
Jaggu Bhagwanpuria

ਡਾਕਟਰ ਨੇ ਇਸ ਸਬੰਧ ਵਿਚ ਸਿਵਲ ਲਾਈਨ ਪੁਲਿਸ ਸਟੇਸ਼ਨ ਅਤੇ ਲਾਰੈਂਸ ਰੋਡ ਪੁਲਿਸ ਚੌਕੀ ਨੂੰ ਸ਼ਿਕਾਇਤ ਕੀਤੀ ਹੈ। 

ਅੰਮ੍ਰਿਤਸਰ  : ਅੰਮ੍ਰਿਤਸਰ ਦੇ ਇਕ ਨਾਮੀ ਡਾਕਟਰ ਨੂੰ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗੈਂਗਸਟਰ ਵਲੋਂ ਜਾਨ ਦਾ ਹਵਾਲਾ ਦੇ ਕੇ ਡਾਕਟਰ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫੋਨ ’ਤੇ ਡਾਕਟਰ ਨੂੰ ਮੰਗੀ ਗਈ ਫਿਰੌਤੀ ਨਾ ਦੇਣ ’ਤੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ। ਬੇਸ਼ੱਕ ਡਾਕਟਰ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦੇ ਦਿੱਤੀ ਗਈ ਹੈ ਪਰ ਜ਼ਿਲ੍ਹਾ ਪੁਲਿਸ ਇਸ ’ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਚੁੱਪ ਧਾਰੀ ਬੈਠੀ ਹੈ।

Jaggu BhagwanpuriaJaggu Bhagwanpuria

ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਵੱਲੋਂ ਲਗਾਤਾਰ ਧਮਕੀਆਂ ਮਿਲਣ ਕਾਰਨ ਡਾਕਟਰ ਅਤੇ ਉਸ ਦਾ ਪਰਿਵਾਰ ਸਹਿਮ ਗਿਆ ਹੈ। ਡਾਕਟਰ ਨੇ ਆਪਣੇ ਘਰ ਤੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਕਿਸੇ ਤਰ੍ਹਾਂ ਹਿੰਮਤ ਦਿਖਾਉਂਦਿਆਂ ਡਾਕਟਰ ਨੇ ਇਸ ਸਬੰਧ ਵਿਚ ਸਿਵਲ ਲਾਈਨ ਪੁਲਿਸ ਸਟੇਸ਼ਨ ਅਤੇ ਲਾਰੈਂਸ ਰੋਡ ਪੁਲਿਸ ਚੌਕੀ ਨੂੰ ਸ਼ਿਕਾਇਤ ਕੀਤੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement