ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ, ਧੁੱਪ ਨਾਲ ਛਾਏ ਰਹਿਣਗੇ ਬੱਦਲ 
Published : Oct 22, 2023, 8:04 am IST
Updated : Oct 22, 2023, 8:04 am IST
SHARE ARTICLE
File Photo
File Photo

ਮੌਸਮ ਵਿਭਾਗ ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫ਼ੀਸਦੀ ਹੈ

ਚੰਡੀਗੜ੍ਹ - ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫ਼ੀਸਦੀ ਹੈ। ਆਉਣ ਵਾਲੇ ਦਿਨਾਂ 'ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ। 

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ 'ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ, ਜਦਕਿ ਮੌਸਮ ਵੀ ਸੁਹਾਵਣਾ ਰਹਿਣ ਦੀ ਉਮੀਦ ਹੈ। 

ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਧੁੱਪ ਨਿਕਲੇਗੀ। ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਜ਼ਿਆਦਾ ਨਜ਼ਰ ਨਹੀਂ ਆਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement