ਨੈਸ਼ਨਲ ਹਾਈਵੇਅ ਤੋਂ ਕਿਸਾਨ ਨਹੀਂ ਚੁੱਕਣਗੇ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ
Published : Oct 22, 2024, 3:10 pm IST
Updated : Oct 22, 2024, 3:10 pm IST
SHARE ARTICLE
Farmers will not pick up dharna from the National Highway, meeting with the administration is inconclusive
Farmers will not pick up dharna from the National Highway, meeting with the administration is inconclusive

ਫਗਵਾੜਾ ਤੋਂ ਬਿਨ੍ਹਾਂ ਹੁਸ਼ਿਆਰਪੁਰ -ਦਸੂਹਾ ਮਾਰਗ ਵੀ ਕੀਤਾ ਜਾਮ

ਫਗਵਾੜਾ: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਅਤੇ ਫਗਵਾੜਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਫ਼ਿਲਹਾਲ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਤੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਕਿ ਕੱਲ੍ਹ ਤੋਂ ਹੀ ਇਸ ਹਾਈਵੇਅ ’ਤੇ ਕਿਸਾਨ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ।

ਹੁਸ਼ਿਆਰਪੁਰ -ਦਸੂਹਾ ਵਿਖੇ ਵੀ ਕਿਸਾਨਾਂ ਵੱਲੋਂ ਧਰਨਾ

ਉੱਧਰ ਹੁਸ਼ਿਆਰਪੁਰ-ਦਸੂਹਾ ਦੇ ਦਿੱਲੀ ਜੰਮੂ ਨੈਸ਼ਨਲ ਹਾਈਵੇਅ 'ਤੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਰੋਡ ਜਾਮ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਝੋਨੇ ਦੀ ਲਿਫਟਿੰਗ ਅਤੇ ਕਮਿਸ਼ਨ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਭੁੱਲਾ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨ ਕੀਤਾ ਹੈ।

ਲਗਾਤਾਰ 18 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਵੇਚਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਦਲਾਲਾਂ ਨੇ ਕਿਸਾਨਾਂ ਨੂੰ ਲੁੱਟਣ ਦਾ ਨਵਾਂ ਤਰੀਕਾ ਲੱਭ ਲਿਆ ਹੈ। ਕਮਿਸ਼ਨ ਏਜੰਟ ਕਿਸਾਨਾਂ ਤੋਂ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦੀ ਨਜਾਇਜ਼ ਕਟੌਤੀ ਕਰ ਰਹੇ ਹਨ, ਜੋ ਕਿ ਸਰਾਸਰ ਧੱਕਾ ਹੈ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਸਭ ਬੰਦ ਨਹੀਂ ਹੋ ਜਾਂਦਾ ਅਤੇ ਸਰਕਾਰ ਚੁੱਕਣਾ ਸ਼ੁਰੂ ਨਹੀਂ ਕਰਦੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement