ਝੋਨੇ ਦੀ ਚੁਕਾਈ ਨੂੰ ਲੈ ਕੇ ਕੇਂਦਰ ਸਰਕਾਰ ਰਾਜਨੀਤੀ ਕਰ ਰਹੀ- ਮਾਲਵਿੰਦਰ ਕੰਗ
Published : Oct 22, 2024, 7:44 pm IST
Updated : Oct 22, 2024, 7:44 pm IST
SHARE ARTICLE
The central government is playing politics over the payment of paddy - Malvinder Kang
The central government is playing politics over the payment of paddy - Malvinder Kang

ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਖੁਸ਼ ਨਹੀਂ ਦੇਖਣਾ ਚਾਹੁੰਦੀ- ਕੰਗ

ਚੰਡੀਗੜ੍ਹ: ਸਾਂਸਦ ਮਾਲਵਿੰਦ ਸਿੰਘ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰੈਸ ਵਾਰਤਾ ਕਰਕੇ ਭਾਜਪਾ ਉੱਤੇ ਨਿਸ਼ਾਨੇ ਸਾਧੇ ਹਨ। ਕਿਸਾਨ ਆਪਣੀ 6 ਮਹੀਨੇ ਦੀ ਮਿਹਨਤ ਨਾਲ ਪੈਦਾ ਕੀਤੀ ਝੋਨੇ ਦੀ ਫ਼ਸਲ ਨੂੰ ਲੈ ਕੇ ਮੰਡੀ ਪਹੁੰਚਿਆ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਖੁਸ਼ ਨਹੀਂ ਦੇਖਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਘਟੀਆ ਕਿਸਮ ਦੀ ਰਾਜਨੀਤੀ ਕਰ ਰਹੀ ਹੈ। ਦੇਸ਼ ਦੇ ਅੰਨਦਾਤੇ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਸਾਲ ਪਹਿਲਾਂ ਜਿਹੜੀ ਫ਼ਸਲ ਖਰੀਦੀ ਸੀ ਅਤੇ ਇਕ ਸਾਲ ਬਾਅਦ ਵੀ ਉਸ ਦੀ ਲਿਫਟਿੰਗ ਨਾ ਹੋਣਾ ਪਰ ਨਵੀਂ ਫਸਲ ਮੁੜ ਝੋਨੇ ਦੀ ਆ ਗਈ। ਇਸ ਬਾਰੇ ਸੀਐੱਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕੀਤੀ ਪਰ ਫਸਲ ਦੀ ਚੁਕਾਈ ਨਹੀਂ ਹੋ ਰਹੀ।

ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਪੰਜਾਬੀਆਂ ਤੋਂ ਕਿਸਾਨੀ ਅੰਦੋਲਨ ਦਾ ਬਦਲ ਲੈ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਜਿਸ ਕਰਕੇ ਪੰਜਾਬ ਦੇ ਪ੍ਰਤੀ ਰੱਵਈਆ ਬਦਲਾ ਲੈਣ ਵਾਲਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨੂੰ ਕਹਿੰਦੇ ਹਾਂ ਕਿ ਸਮਾਂ ਇਕੋਂ ਜਿਹਾ ਨਹੀ ਰਹਿੰਦਾ। ਉਨ੍ਹਾਂ ਨੇ ਕਿਹਾ ਹੈ ਕਿ ਫਸਲ ਨਹੀਂ ਖਰੀਦਣੀ ਸੀ ਫਿਰ ਇਕ ਸਾਲ ਪਹਿਲਾਂ ਹੀ ਦੱਸ ਦਿੰਦੇ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਗੁਦਾਮਾਂ ਤੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਦਾ ਮਕਸਦ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਕਰਕੇ ਬਦਲਾ ਲਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇਕਿਹਾ ਹੈ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਨਫ਼ਰਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਰੇਲਾਂ ਹਨ ਅਤੇ ਸਾਧਨ ਪੱਖੋ ਮਜ਼ਬੂਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਝੋਨੇ ਦੀ ਚੁਕਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਦਾਣਾ-ਦਾਣਾ ਖਰੀਦੇਗੀ।  ਕੰਗ ਨੇ ਸਵਾਲ  ਦਾ ਜਵਾਬ ਦਿੰਦੇ ਹੋਏ ਬਿਕਰਮ ਸਿੰਘ ਮਜੀਠੀਆ ਨੂੰ ਕਿਹਾ ਹੈ ਕਿ ਜ਼ਿਮਨੀ ਚੋਣਾਂ ਹੋ ਰਹੀਆ ਹਨ ਇਸ ਵਿਚ ਆ ਜਾਓ ਸਾਰੀ ਸਥਿਤੀ ਕਲੀਅਰ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement