ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
Published : Nov 22, 2018, 5:51 pm IST
Updated : Nov 22, 2018, 5:51 pm IST
SHARE ARTICLE
Captain Amrinder With Nardendra Modi
Captain Amrinder With Nardendra Modi

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ 'ਤੇ ਮਨਾਉਣ ਲਈ...

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ 'ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿੱਚ ਉਨਾਂ ਦੀ ਨਿੱਜੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵੱਜੋ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੀ ਪ੍ਰਸ਼ੰਸਾ ਕੀਤੀ ਹੈ।

ਗੁਰਦਾਸਪੁਰ ਜਿਲੇ ਵਿੱਚ ਡੇਰਾਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ ਬਨਾਉਣ ਅਤੇ ਵਿਕਸਤ ਕਰਨ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਹੈ ਤਾਂ ਜੋ ਪਾਕਿਸਤਾਨ ਵਿੱਚ ਰਾਵੀ ਨਦੀ ਦੇ ਕਿਨਾਰੇ 'ਤੇ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਖੇ ਜਾਣ ਲਈ ਭਾਰਤੀ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਹੋ ਸਕੇ। ਇਸ ਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ 18 ਸਾਲ ਗੁਜਾਰੇ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਕਰਤਾਰਪੁਰ ਗੁਰਦੁਆਰਾ ਵਿਖੇ ਨਤਮਸਤਕ ਹੋਣ ਦੀ ਲੱਖਾਂ ਸ਼ਰਧਾਲੁਆਂ ਦੀ ਚਾਹਤ ਦੇ ਸਬੰਧ ਵਿੱਚ ਸਹੁਲਤ ਪ੍ਰਾਪਤ ਹੋਵੇਗੀ। ਉਨਾਂ ਉਮੀਦ ਪ੍ਰਗਟ ਕੀਤੀ ਕਿ ਪਾਕਿਸਤਾਨ ਸਰਕਾਰ ਸਰਹੱਦ ਦੇ ਆਪਣੇ ਵਾਲੇ ਪਾਸੇ ਲਾਂਘੇ ਨੂੰ ਖੋਲਣ ਦੀ ਕੋਸ਼ਿਸ਼ ਨੂੰ ਪੂਰਾ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਸ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੀ ਲਾਈਨ 'ਤੇ ਵਿਰਾਸਤੀ ਕਸਬੇ ਵਜੋਂ ਵਿਕਾਸ ਕਰਨ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਦਿੱਤੇ ਗਏ ਯਾਦ-ਪੱਤਰ ਵਿੱਚ ਕੀਤੀ ਗਈ ਮੰਗ ਦੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਬੜਾਵਾ ਦੇਣ, 'ਪਿੰਡ ਬਾਬੇ ਨਾਨਕ ਦਾ ਅਜਾਇਬ ਘਰ' ਨੂੰ ਵਿਕਸਿਤ ਕਰਨ, ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਪੱਧਰ ਉੱਚਾ ਚੁੱਕਣ, ਵਿਦੇਸ਼ੀ ਯੂਨੀਵਰਸਿਟੀ ਵਿੱਚ ਇੰਟਰਫੇਥ ਸਟਡੀ ਸੈਂਟਰ ਅਤੇ ਚੇਅਰਜ਼ ਸਥਾਪਤ ਕਰਨ, ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਆਦਿ ਜਾਰੀ ਕਰਨ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਵੀ ਉਨਾਂ ਨੇ ਪ੍ਰਸ਼ੰਸਾ ਕੀਤੀ।

ਮੁੱਖ ਮੰਤਰੀ ਨੇ ਦੇਸ਼ ਭਰ ਅਤੇ ਵਿਸ਼ਵ ਪੱਧਰ 'ਤੇ ਲੜੀਵਾਰ ਸਰਗਰਮੀਆਂ ਰਾਹੀਂ ਇਸ ਸਮਾਰੋਹ ਨੂੰ ਮਨਾਉਣ ਦੇ ਕੇਂਦਰ ਦੇ ਫੈਸਲੇ ਦੀ ਵੀ ਸਰਾਹਨਾ ਕੀਤੀ। ਇਹ ਕਦਮ, ਸਾਲ ਭਰ ਚਲੱਣ ਵਾਲੇ ਸਮਾਰੋਹਾਂ ਦੇ ਰਾਹੀਂ ਇਸ ਪਵਿੱਤਰ ਸਮਾਰੋਹ ਨੂੰ ਮਨਾਉਣ ਲਈ ਸੂਬਾ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਹੁਤ ਜਿਆਦਾ ਹੁਲਾਰਾ ਦੇਣਗੇ ਜਿਨਾਂ ਦੀ ਸ਼ੁਰੂਆਤ ਸ਼ੁੱਕਰਵਾਰ ਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਜਲਦੀ ਤੋਂ ਜਲਦੀ ਫੰਡ ਜਾਰੀ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਇਨਾਂ ਪ੍ਰਾਜੈਕਟਾਂ ਨੂੰ ਇਕ ਸਾਲ ਦੇ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement