ਹੈਪੀ ਪੀਐਚਡੀ ਸਿਰਫ ਇਕ ਮੋਹਰਾ : ਮੁੱਖ ਮੰਤਰੀ 
Published : Nov 22, 2018, 12:57 pm IST
Updated : Nov 22, 2018, 1:24 pm IST
SHARE ARTICLE
Captain Amrinder Singh
Captain Amrinder Singh

ਅੰਮ੍ਰਿਤਸਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗਰਮਜੋਸ਼ੀ ਨਾਲ ਕੰਮ ਕੀਤਾ ਜਾ

ਚੰਡੀਗੜ੍ਹ (ਸ.ਸ.ਸ) : ਅੰਮ੍ਰਿਤਸਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗਰਮਜੋਸ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। 

Harmeet Singh PhdHarmeet Singh Phd

ਹੈਂਡ ਗ੍ਰਨੇਡ ਹਮਲੇ ਦੇ ਪਿੱਛੇ ਆਈ.ਐਸ.ਆਈ. ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ  ਹਰਮੀਤ ਸਿੰਘ ਪੀ.ਐਚ.ਡੀ. ਦੀ ਸਾਜਿਸ਼ ਦਾ ਖੁਲਾਸਾ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਬੰਬ ਧਮਾਕਾ ਅੱਤਵਾਦੀ ਹਮਲਾ ਹੈ, ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਦੀ ਸਾਜਿਸ਼ ਆਈ.ਐਸ.ਆਈ. ਨੇ ਰਚੀ ਸੀ ਅਤੇ ਕਿਹਾ ਕਿ ਹਰਮੀਤ ਸਿੰਘ ਪੀਐਚਡੀ ਉਰਫ ਹੈਪੀ ਸਿਰਫ਼ ਇਕ ਮੋਹਰਾ ਹੈ ਜਿਸਦਾ ਇਸਤੇਮਾਲ ਆਈ.ਐਸ.ਆਈ. ਵੱਲੋਂ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪੀ. ਐੱਚ. ਡੀ. ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੀ. ਐੱਚ. ਡੀ. ਕਰਦਾ ਸੀ। ਪੀ. ਐੱਚ. ਡੀ. ਕਰਦੇ ਹੀ ਉਹ ਅੰਮ੍ਰਿਤਸਰ 'ਚੋਂ ਗਾਇਬ ਹੋ ਗਿਆ। ਜਿਸ ਤੋਂ ਬਾਅਦ ਉਹ ਲਖਬੀਰ ਸਿੰਘ ਰੋਡੇ ਦੇ ਸੰਪਰਕ 'ਚ ਆਇਆ। ਲਖਬੀਰ ਸਿੰਘ ਰੋਡੇ ਦੇ ਸੰਪਰਕ 'ਚ ਆਉਣ ਤੋਂ ਬਾਅਦ ਏਜੰਸੀਆਂ ਨੂੰ ਪਤਾ ਲੱਗਿਆ ਕਿ ਹਰਮੀਤ ਸਿੰਘ ਪਾਕਿਸਤਾਨ 'ਚ ਹੈ। ਦੱਸ ਦੇਈਏ ਕਿ ਹਰਮੀਤ ਸਿੰਘ ਦਾ ਨਾਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਹੈ। ਉਹ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ। ਉਸ ਨੇ ਕੇ. ਐੱਲ. ਐੱਫ. ਦੀ ਕਮਾਨ ਸੰਭਾਲੀ ਹੋਈ ਹੈ ਅਤੇ ਇਸ ਸਮੇਂ ਪਾਕਿਸਤਾਨ 'ਚ ਪਨਾਹ ਲਈ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement