ਰਾਹਤ ਦੀ ਖਬਰ : ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ ਸਾਹਮਣੇ ਆਏ 710 ਨਵੇਂ ਮਾਮਲੇ ਅਤੇ 19 ਦੀ ਮੌਤ
Published : Nov 22, 2020, 9:30 pm IST
Updated : Nov 22, 2020, 9:30 pm IST
SHARE ARTICLE
Corona Case
Corona Case

ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ ਮਹਾਮਾਰੀ ਦੀ ਪਕੜ ਢਿੱਲੀ ਪੈਣ ਦੇ ਸੰਕੇਤ

ਚੰਡੀਗੜ੍ਹ: ਦੇਸ਼ ਅੰਦਰ ਕਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪੰਜਾਬ ­‘ਚੋਂ ਚੰਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਖਬਰਾਂ ਮੁਤਾਬਕ ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਕਰੋਨਾ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ‘ਚੇ ਐਤਵਾਰ ਦਾ ਦਿਨ ਰਾਹਤ ਭਰਿਆ ਰਿਹ ਹੈ।

Corona VirusCorona Virus

ਅੱਜ ਪੰਜਾਬ 'ਚ ਕੋਰੋਨਾ ਦੇ 710 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 19 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤਕ ਰਾਜ 'ਚ 146346 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4614 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 20455 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 710 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3015699 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। 

CoronavirusCoronavirus

ਅੱਜ ਜ਼ਿਲ੍ਹਾਬਾਈਜ਼ ਵੀ ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਗਈ ਹੈ। ਅੱਜ ਲੁਧਿਆਣਾ 'ਚ 98, ਜਲੰਧਰ 74, ਪਟਿਆਲਾ 74, ਐਸ. ਏ. ਐਸ. ਨਗਰ 146, ਅੰਮ੍ਰਿਤਸਰ 44, ਗੁਰਦਾਸਪੁਰ 12, ਬਠਿੰਡਾ 30, ਹੁਸ਼ਿਆਰਪੁਰ 15, ਫਿਰੋਜ਼ਪੁਰ 16, ਪਠਾਨਕੋਟ 8, ਸੰਗਰੂਰ 14, ਕਪੂਰਥਲਾ 24, ਫਰੀਦਕੋਟ 10, ਸ੍ਰੀ ਮੁਕਤਸਰ ਸਾਹਿਬ 28, ਫਾਜ਼ਿਲਕਾ 46, ਮੋਗਾ 13, ਰੋਪੜ 15, ਫਤਿਹਗੜ੍ਹ ਸਾਹਿਬ 13, ਬਰਨਾਲਾ 1, ਤਰਨਤਾਰਨ 2, ਐਸ. ਬੀ. ਐਸ. ਨਗਰ 14 ਅਤੇ ਮਾਨਸਾ ਤੋਂ 13 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

coronacorona

ਉੱਥੇ ਹੀ ਸੂਬੇ 'ਚ ਅੱਜ 19 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਬਠਿੰਡਾ 2, ਗੁਰਦਾਸਪੁਰ 1, ਹੁਸ਼ਿਆਰਪੁਰ 2, ਜਲੰਧਰ 5, ਲੁਧਿਆਣਾ 2, ਮਾਨਸਾ 1, ਐੱਸ ਏ ਐੱਸ ਨਗਰ, 3 ਅਤੇ ਪਟਿਆਲਾ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement