ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਮੋਗਾ ਲਈ ਹੋਏ ਰਵਾਨਾ 
Published : Nov 22, 2021, 12:26 pm IST
Updated : Nov 22, 2021, 12:26 pm IST
SHARE ARTICLE
Arvind Kejriwal
Arvind Kejriwal

ਅੱਜ ਹੋ ਸਕਦਾ ਹੈ ਸੀਐੱਮ ਚਿਹਰੇ ਦਾ ਐਲਾਨ

 

ਅੰਮ੍ਰਿਤਸਰ: ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ  ਪੰਜਾਬ ਪਹੁੰਚ ਚੁੱਕੇ ਹਨ ਤੇ ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ ਹੋ ਚੁੱਕੇ ਹਨ। ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੌਜੂਦ ਹਨ। ਅਰਵਿੰਦ ਕੇਜਰੀਵਾਲ ਅੱਜ ਤੋਂ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਮੋਗਾ ਸ਼ਹਿਰ ਤੋਂ ਕਰਨਗੇ। ਪਾਰਟੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਕੇਜਰੀਵਾਲ ਮੋਗਾ 'ਚ ਮਿਸ਼ਨ ਦੀ ਸ਼ੁਰੂਆਤ ਪੰਜਾਬ ਲਈ ਇਕ ਵੱਡੇ ਐਲਾਨ ਦੇ ਨਾਲ ਕਰਨਗੇ।  

Arvind KejriwalArvind Kejriwal

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ ਅਤੇ ਸਿਹਤ ਨੂੰ ਲੈ ਕੇ ਪੰਜਾਬੀਆਂ ਨੂੰ ਦੋ ਗਾਰੰਟੀਆਂ ਦੇ ਚੁੱਕੇ ਹਨ ਅਤੇ ਅੱਜ ਤੀਸਰੀ ਗਾਰੰਟੀ ਦੇ ਸਕਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਕੇਜਰੀਵਾਲ ਐਲਾਨ ਕਰ ਸਕਦੇ ਹਨ।ਪੰਜਾਬ 'ਚ ਚੋਣ ਮੁਹਿੰਮ ਭਖਾਉਂਦਿਆਂ ਆਮ ਆਦਮੀ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸੂਚੀ ਵਿੱਚ ਪਹਿਲਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ।

Arvind KejriwalArvind Kejriwal

ਇਸੇ ਦਰਮਿਆਨ ਸੋਨੂੰ ਸੂਦ ਦੀ ਭੈਣ ਮਾਲਵਿਕਾ ਵੱਲੋਂ ਚੋਣ ਲੜਨ ਦੇ ਐਲਾਨ ਮਗਰੋਂ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮਾਲਵਿਕਾ ਸੂਦ 'ਆਪ' ਦਾ ਝਾੜੂ ਫੜ੍ਹ ਸਕਦੀ ਹੈ। ਫਿਲਹਾਲ ਵੇਖਣਾ ਇਹ ਹੋਵੇਗਾ ਕਿ ਅੱਜ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ, ਨਵੇਂ ਉਮੀਦਵਾਰ ਦੀ ਘੋਸ਼ਣਾ, ਤੀਸਰੀ ਗਾਰੰਟੀ ਜਾਂ ਹੋਰ ਕੋਈ ਐਲਾਨ ਕੀਤਾ ਜਾਂਦਾ ਹੈ ਜਾਂ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement