ਸਮਾਗਮ ’ਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਗ੍ਰੀਨ ਗਰੋਵ ਸਕੂਲ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
Published : Nov 22, 2022, 3:34 pm IST
Updated : Nov 22, 2022, 3:48 pm IST
SHARE ARTICLE
Harjot Bains
Harjot Bains

ਵਿਭਾਗ ਨੇ ਦੋ ਦਿਨਾਂ ਵਿਚ ਮੰਗਿਆ ਸਪਸ਼ਟੀਕਰਨ

 

ਚੰਡੀਗੜ੍ਹ: ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ  ਨੂੰ ਸਲਾਨਾ ਸਮਾਗਮ ਵਿਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ। ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀਂ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement