Punjab News: ਮੋਗਾ 'ਚ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, ਪਿਓ-ਧੀ ਦੀ ਮੌਤ
Published : Nov 22, 2023, 8:02 am IST
Updated : Nov 22, 2023, 8:02 am IST
SHARE ARTICLE
Father daughter died in road accident moga
Father daughter died in road accident moga

ਮੇਹਰ ਸਿੰਘ (72) ਮੰਗਲਵਾਰ ਨੂੰ ਅਪਣੀ ਲੜਕੀ ਹਰਪ੍ਰੀਤ ਕੌਰ (45) ਅਤੇ ਦੋਹਤੇ ਬੇਅੰਤ ਸਿੰਘ ਨਾਲ ਕਾਰ ਵਿਚ ਮੋਗਾ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈਣ ਲਈ ਆ ਰਿਹਾ ਸੀ।

Punjab News: ਮੋਗਾ-ਬਰਨਾਲਾ ਰੋਡ 'ਤੇ ਪਿੰਡ ਬੁੱਟਰ ਕਲਾਂ ਨੇੜੇ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਅਪਣੀ ਲੜਕੀ ਹਰਪ੍ਰੀਤ ਕੌਰ (45) ਅਤੇ ਦੋਹਤੇ ਬੇਅੰਤ ਸਿੰਘ ਨਾਲ ਕਾਰ ਵਿਚ ਮੋਗਾ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈਣ ਲਈ ਆ ਰਿਹਾ ਸੀ।

ਜਦੋਂ ਉਹ ਸ਼ਾਮ 4 ਵਜੇ ਪਿੰਡ ਬੁੱਟਰ ਕਲਾਂ ਕੋਲ ਪਹੁੰਚੇ ਤਾਂ ਹਾਈਵੇਅ ਦੇ ਕਿਨਾਰੇ ਗਲਤ ਦਿਸ਼ਾ 'ਚ ਖੜ੍ਹੇ ਟਰੈਕਟਰ-ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰਾਂ ਮੇਹਰ ਸਿੰਘ ਅਤੇ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ ਜ਼ਖਮੀ ਬੇਅੰਤ ਸਿੰਘ ਇਕ ਨਿਜੀ ਹਸਪਤਾਲ ਵਿਚ ਦਾਖਲ ਹੈ। ਥਾਣਾ ਬੱਧਨੀ ਕਲਾਂ ਦੇ ਐਸਐਚਓ ਇੰਸਪੈਕਟਰ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

(For more news apart from father daughter died in road accident moga , stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement