Sukhbir singh Badal: ਅਸਤੀਫ਼ੇ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਚਿੱਠੀ
Published : Nov 22, 2024, 3:47 pm IST
Updated : Nov 22, 2024, 3:47 pm IST
SHARE ARTICLE
After resignation, Sukhbir Singh Badal sent a letter to Jathedar Sri Akal Takht Sahib
After resignation, Sukhbir Singh Badal sent a letter to Jathedar Sri Akal Takht Sahib

Sukhbir singh Badal: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਲਦ ਪੇਸ਼ ਹੋਣ ਸਬੰਧੀ ਕੀਤੀ ਅਪੀਲ

 

Sukhbir singh Badal: ਪਾਰਟੀ ਦੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। 

ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ। 

ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਕਿਹਾ ਕਿ ਹੁਣ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦਾ ਹਾਂ। 

..

ਹਾਲਾਂਕਿ ਸੁਖਬੀਰ ਬਾਦਲ ਵਲੋਂ ਭੇਜੀ ਗਈ ਇਸ ਚਿੱਠੀ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ ਪਰ ਇਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement