Moga News: 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ
Published : Nov 22, 2024, 4:09 pm IST
Updated : Nov 22, 2024, 4:11 pm IST
SHARE ARTICLE
Distribution of certificates to the trainees of the 2 week dairy training course News
Distribution of certificates to the trainees of the 2 week dairy training course News

Moga News: ਸਿਖਿਆਰਥੀਆਂ ਨੂੰ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ

ਮੋਗਾ -  ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਬੈਚ ਸਮਾਪਤ ਹੋਣ ਤੇ ਅੱਜ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਪ੍ਰਭਦੀਪ ਸਿੰਘ ਨੱਥੋਵਾਲ, ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ. ਸੁਰਿੰਦਰ ਸਿੰਘ, ਸਰਪੰਚ ਪਿੰਡ ਗਿੱਲ ਸ. ਦਰਸ਼ਨ ਸਿੰਘ ਅਤੇ ਮੈਂਬਰ ਪੰਚਾਇਤ ਸ. ਹਰਜੀਤ ਸਿੰਘ ਗਿੱਲ ਵਲੋਂ ਕੀਤੀ ਗਈ।

ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਦਸਿਆ ਕਿ ਡੇਅਰੀ ਧੰਦਾ ਕਰਨ ਵਾਲੇ ਸਿਖਿਆਰਥੀਆਂ ਨੂੰ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੁਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ। 

ਉਹਨਾਂ ਦਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾ ਦਸਿਆ ਕਿ ਅਗਲੇ ਐੱਸ. ਸੀ ਡੇਅਰੀ ਸਿਖਲਾਈ ਕੋਰਸ ਦੀ ਕਾਉਂਸਲਿੰਗ ਦੀ ਮਿਤੀ 2 ਦਸੰਬਰ, 2024 ਹੈ ਅਤੇ ਹੋਰ ਜਾਣਕਾਰੀ ਲਈ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਨਾਲ (ਟੈਲੀਫੋਨ ਨੰਬਰ 01636-242480) ਸੰਪਰਕ ਕੀਤਾ ਜਾ ਸਕਦਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement