Punjab News: ਮਾਸਟਰਾਂ ਦੀ ਭਰਤੀ ਵਿਚ ਬੇਨਿਯਮੀਆਂ ਦੇ ਮਾਮਲੇ 'ਚ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖ਼ਤਮ
Published : Nov 22, 2024, 1:38 pm IST
Updated : Nov 22, 2024, 1:38 pm IST
SHARE ARTICLE
In the case of irregularities in the recruitment of masters, the services of the deputy manager were terminated
In the case of irregularities in the recruitment of masters, the services of the deputy manager were terminated

Punjab News: ਇਸ ਮਾਮਲੇ ਦੀ ਪੜਤਾਲ ਡਾਇਰੈਕਟਰ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ਕੀਤੀ ਸੀ।

 

Punjab News: ਰਾਜ ਸਿਖਿਆ ਵਿਭਾਗ ਵਲੋਂ ਕੀਤੀ ਗਈ 4161 ਅਤੇ 598 ਮਾਸਟਰ ਕਾਡਰ ਦੀ ਭਰਤੀ ਲਈ ਸਟੇਸ਼ਨ ਅਲਾਟਮੈਂਟ ਉਪਰੰਤ ਪੋਸਟਿੰਗ ਆਡਰਾਂ ਵਿਚ ਵਿਚ ਗੰਭੀਰ ਊਣਤਾਈਆਂ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਨੇ ਇਸ ਮਾਮਲੇ ਵਿਚ ਡਿਪਟੀ ਮੈਨੇਜਰ ਐੱਮ.ਆਈ.ਐੱਸ ਰਾਜਵੀਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿਤੀਆਂ ਹਨ। 

ਪਤਾ ਚੱਲਿਆ ਹੈ ਕਿ ਵਿਭਾਗ ਇਸ ਮਾਮਲੇ ਵਿਚ ਸਮੱਗਰਾ ਸਿੱਖਿਆ ਅਧੀਨ ਕੰਮ ਕਰ ਰਹੇ ਕੁੱਝ ਹੋਰ ਮੁਲਾਜ਼ਮਾਂ 'ਤੇ ਕਾਰਵਾਈ ਕਰਨ ਦੀ ਤਾਕ ਵਿਚ ਹੈ। ਪਤਾ ਚੱਲਿਆ ਹੈ ਕਿ ਇਸ ਮਾਮਲੇ ਦੀ ਪੜਤਾਲ ਡਾਇਰੈਕਟਰ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ਕੀਤੀ ਸੀ।

ਇਸ ਬਾਰੇ ਵਿਭਾਗ ਨੇ 8 ਅਕਤੂਬਰ 2024 ਨੂੰ ਪਹਿਲਾਂ ਸਬੰਧਤ ਅਧਿਕਾਰੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਡਾਇਰੈਕਟਰ ਜਨਰਲ ਸਿਖਿਆ ਵਿਭਾਗ ਨੇ ਅਪਣੇ ਹੁਕਮਾਂ ਵਿਚ ਕਿਹਾ ਹੈ ਕਿ ਕਰਮਚਾਰੀਆ ਦਾ ਜਵਾਬ ਤਸੱਲੀਬਖ਼ਸ਼ ਨਾ ਹੋਣ ਕਰਕੇ ਨਿਯੁਕਤੀ-ਪੱਤਰ ਵਿਚ ਦਰਜ ਸ਼ਰਤਾਂ ਦੇ ਆਧਾਰ 'ਤੇ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਸਮਾਪਤ ਕਰ ਦਿਤੀਆਂ ਗਈਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement