Gurdaspur News : ਵਿਜੀਲੈਂਸ ਨੇ 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ.ਰੰਗੇ ਹੱਥੀਂ ਕੀਤਾ ਕਾਬੂ

By : BALJINDERK

Published : Nov 22, 2024, 6:30 pm IST
Updated : Nov 22, 2024, 6:30 pm IST
SHARE ARTICLE
ਵਿਜੀਲੈਂਸ ਵਲੋਂ ਫੜਿਆ ਗਿਆ ਜੇਈ
ਵਿਜੀਲੈਂਸ ਵਲੋਂ ਫੜਿਆ ਗਿਆ ਜੇਈ

Gurdaspur News : ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ 30,000 ਰੁਪਏ ਦੀ ਮੰਗ ਸੀ ਰਿਸ਼ਵਤ 

Gurdaspur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

(For more news apart from  Vigilance took Rs 30,000 bribe from PSPCL. of J.E. Arrested red-handed News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement