ਹੁਣ ਕਰਲੋ ਘੁੰਮਣ ਦੀ ਤਿਆਰੀ, ਪੰਜਾਬ ਸਰਕਾਰ ਨੇ ਐਲਾਨੀਆਂ ਛੁੱਟੀਆਂ
Published : Dec 22, 2019, 11:03 am IST
Updated : Apr 9, 2020, 11:12 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਧੀਨ ਆਉਂਦੀਆਂ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਜ਼ਿਲ੍ਹਾ ਅਦਾਲਤਾਂ ‘ਚ 22 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ।

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਧੀਨ ਆਉਂਦੀਆਂ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਜ਼ਿਲ੍ਹਾ ਅਦਾਲਤਾਂ ‘ਚ 22 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਇਸ ਦੌਰਾਨ ਅਦਾਲਤਾਂ ‘ਚ ਆਉਣ ਵਾਲੇ ਸਾਰੇ ਜ਼ਰੂਰੀ ਕੇਸਾਂ ਤੇ ਜ਼ਮਾਨਤਾਂ ਲਈ ਹਰ ਜ਼ਿਲ੍ਹੇ ਦੀਆਂ ਅਦਾਲਤਾਂ ‘ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜੱਜਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਲੁਧਿਆਣਾ ਦੀਆਂ ਅਦਾਲਤਾਂ ‘ਚ ਵੀ ਹੋਈਆਂ ਛੁੱਟੀਆਂ ਦੌਰਾਨ ਜ਼ਰੂਰੀ ਦੀਵਾਨੀ ਅਤੇ ਫੌਜਦਾਰੀ ਕੇਸਾਂ ਅਤੇ ਜ਼ਮਾਨਤਾਂ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਜੱਜਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਜਿਸ ਮੁਤਾਬਕ ਸੈਸ਼ਨ ਅਦਾਲਤਾਂ ‘ਚ ਆਉਣ ਵਾਲੇ ਸਾਰੇ ਜ਼ਰੂਰੀ ਦੀਵਾਨੀ, ਫੌਜਦਾਰੀ ਕੇਸਾਂ, ਜ਼ਮਾਨਤਾ ਅਤੇ ਹੋਰ ਜ਼ਰੂਰੀ ਕੇਸਾਂ ਨੂੰ ਲੈ ਕੇ 22 ਦਸੰਬਰ ਨੂੰ ਵਧੀਕ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ, 23 ਦਸੰਬਰ ਤੋਂ 25 ਦਸੰਬਰ ਤੱਕ ਅਰੁਣ ਕੁਮਾਰ ਅਗਰਵਾਲ,26 ਦਸੰਬਰ ਤੋਂ 29 ਤੱਕ ਮਨੀਸ਼ ਅਰੋੜਾ, 30 ਦਸੰਬਰ ਲਈ ਜਰਨੈਲ ਸਿੰਘ,


 ਜਦੋਂ ਕਿ 31 ਦਸੰਬਰ ਲਈ ਅਰੁਣ ਕੁਮਾਰ ਅਗਰਵਾਲ, 1 ਜਨਵਰੀ ਲਈ ਆਸ਼ੀਸ਼ ਅਬਰੋਲ, 2 ਜਨਵਰੀ ਲਈ ਅਮਰਪਾਲ ਵਧੀਕ ਸੈਸ਼ਨ ਜੱਜ ਕੇਸਾਂ ਦੀ ਸੁਣਵਾਈ ਕਰਨਗੇ। ਜ਼ਿਲਾ ਅਟਾਰਨੀ ਰਵਿੰਦਰ ਕੁਮਾਰ ਅਬਰੋਲ ਨੇ ਦੱਸਿਆ ਕਿ ਇਸ ਦੌਰਾਨ ਅਦਾਲਤਾਂ ਵਿਚ ਉਨ੍ਹਾਂ ਵੱਲੋਂ ਸਰਕਾਰੀ ਵਕੀਲਾਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement